ਯੂਨੀਵਿਜ਼ਨ ਨਿਊਜ਼ ਇੰਡੀਆ ਅੰਮ੍ਰਿਤਸਰ

ਜ਼ਿਲਾ ਚੋਣ ਅਧਿਕਾਰੀ ਵੱਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਕੀਤੀਆਂ ਹਦਾਇਤਾਂ

1 ਦਸੰਬਰ ਤੋਂ ਚੋਣਾਂ ਦੇ ਐਲਾਨ ਤੱਕ ਜਿਲ੍ਹੇ ਵਿੱਚ ਲੱਗਣਗੇ ਈ.ਵੀ.ਐਮ. ਜਾਗਰੂਕਤਾ ਕੈਂਪ

28 ਨਵੰਬਰ 2023 ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹੇ ਦੇ ਸਮੂਹ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਕਰਦੇ ਹੋਏ ਹਦਾਇਤ ਕੀਤੀ ਗਈ ਕਿ 2 ਅਤੇ 3 ਦਸੰਬਰ 2023 ਨੂੰ ਸਮੂਹ ਪੋÇਲੰਗ ਸਟੇਸ਼ਨਾਂ ਤੇ ਵੋਟਰ ਕਾਰਡ

ਬਣਾਉਣ ਲਈ 18 ਤੋਂ 19 ਸਾਲ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਉਨਾਂ ਦੱਸਿਆ ਕਿ 1 ਦਸੰਬਰ ਤੋਂ ਚੋਣਾਂ ਦੇ ਐਲਾਨ ਤੱਕ ਜਿਲ੍ਹੇ ਵਿੱਚ ਈ.ਵੀ.ਐਮ. ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਵੋਟਰਾਂ ਨੂੰ ਈ.ਵੀ.ਐਮ. ਸਬੰਧੀ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ ਅਤੇ ਜਿਲ੍ਹਾ ਪੱਧਰ ਤੇ ਸੇਵਾ ਕੇਂਦਰ ਵਿਖੇ ਈ.ਵੀ.ਐਮ. ਦੀ ਜਾਗਰੂਕਤਾ ਮੁਹਿੰਮ ਦਾ ਵਿਸ਼ੇਸ਼ ਕੈਂਪ ਲਗਾ ਕੇ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਵੇਗੀ।

ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ।

ਉਨਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/

ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ

ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਹਨ।

ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 2 ਦਸੰਬਰ ਸ਼ਨੀਵਾਰ ਅਤੇ 3 ਦਸੰਬਰ 2023 ਐਤਵਾਰ ਵਾਲੇ ਦਿਨ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉੱਪਰ ਬੀ.ਐੱਲ.ਓਜ਼. ਆਪਣੇ ਅਧਿਕਾਰ ਖੇਤਰ ਵਿੱਚ ਲੋਕਾਂ ਦੀਆਂ ਵੋਟਾਂ ਬਣਾਉਣਗੇ।

ਉਨਾਂ ਦੱਸਿਆ ਕਿ ਸਮੂਹ ਬੀ.ਐੱਲ.ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ।

ਵੀਡਿਓ ਕਾਨਫਰੰਸਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀ ਮਨਕੰਵਲ ਚਾਹਲ, ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਨਿਕਾਸ ਕੁਮਾਰ, ਐਸ.ਡੀ.ਐਮ. ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿਲੋਂ, ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਸ: ਅਰਸ਼ਦੀਪ ਸਿੰਘ, ਸ: ਹਰਦੀਪ ਸਿੰਘ ਜਾਇੰਟ ਕਮਿਸ਼ਨਰ ਨਗਰ ਨਿਗਮ, ਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ, ਚੋਣ ਕਾਨੂੰਨਗੋ ਸ੍ਰੀ ਸੌਰਵ ਖੋਸਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Posted By SonyGoyal

Leave a Reply

Your email address will not be published. Required fields are marked *