ਮਨਿੰਦਰ ਸਿੰਘ, ਬਰਨਾਲਾ/ਤਪਾ ਮੰਡੀ
ਤਾਪਾ ਮੰਡੀ, 27 ਨਵੰਬਰ ਜਿਲ੍ਹਾ ਬਰਨਾਲਾ ਦੀ ਸਬ ਤਹਿਸੀਲ ਤਪਾ ਵਿਖੇ 20000 ਦੀ ਰਿਸ਼ਵਤ ਲੈਂਦੇ ਹੋਏ ਤਹਿਸੀਲਦਾਰ ਨੂੰ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਹਿਸੀਲਦਾਰ ਸੁਖਚਰਨ ਸਿੰਘ ਜੋ ਕਿ ਬਰਨਾਲਾ ਦੀ ਸਬ ਤਹਿਸੀਲ ਤਪਾ ਵਿਖੇ ਤਾਇਨਾਤ ਸੀ
ਅਤੇ ਤਹਿਸੀਲਦਾਰਾਂ ਦੀ ਜਥੇਬੰਦੀ ਦਾ ਸੂਬਾ ਆਗੂ ਵੀ ਸੀ। ਜਾਣਕਾਰੀ ਚ ਵਾਧਾ ਕਰਦੇ ਹੋਏ ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇਸ ਤਹਿਸੀਲਦਾਰ ਵੱਲੋਂ ਲੋਕਾਂ ਦੀ ਲੁੱਟ ਕਸੁੱਟ ਕੀਤੀ ਜਾ ਰਹੀ ਹੈ ਅਤੇ ਪੁਖਤਾ ਸਬੂਤਾਂ ਦੇ ਆਧਾਰ ਤੇ ਜਾਲ ਵਿਛਾ ਕੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਫਤਾਰ ਕਰਕੇ ਅਗਲੇਰੀ ਕਾਰਵਾਈ ਨੂੰ ਆਰੰਭ ਕੀਤਾ ਜਾ ਰਿਹਾ ਹੈ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਹ ਗੱਲ ਵੀ ਕਹੀ ਜਾ ਰਹੀ ਹੈ ਕਿ ਇਸ ਤਹਿਸੀਲਦਾਰ ਵੱਲੋਂ ਲੋਕਾਂ ਨੂੰ ਬਹੁਤ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਅੱਕ ਕੇ ਹੀ ਇਕੱਤਰਤਾ ਕਰਕੇ ਇਸ ਤਹਿਸੀਲਦਾਰ ਖਿਲਾਫ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ ਕਿ ਸਰਕਾਰ ਵੱਲੋਂ ਰਿਸ਼ਵਤ ਖੋਰੀ ਅਤੇ ਕਰਪਸ਼ਨ ਖਿਲਾਫ ਵਿੱਡੀ ਗਈ ਮਹਿਮ ਤਹਿਤ ਇਨਸਾਫ ਮਿਲਦਾ ਹੈ।