ਹਰੀਸ਼ ਗੋਇਲ ਬਰਨਾਲਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਏਜ਼ਾਈਲ ਕੰਪਨੀ ਨਾਲ ਤਾਲਮੇਲ ਕਰਕੇ 30 ਜਨਵਰੀ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੈਸ ਅਡਵਾਈਜ਼ਰ ਦੀ ਅਸਾਮੀ (ਸਿਰਫ ਲੜਕੀਆਂ ਲਈ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਬਰਨਾਲਾ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ ਦਸਵੀਂ ਤੋਂ ਗ੍ਰੈਜੂਏਟ ਪਾਸ ਹੈ।
ਉਮਰ ਹੱਦ ਘੱਟੋਂ ਘੱਟ 18 ਤੋਂ 26 ਸਾਲ ਹੈ।
ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜਿਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ਤੇ ਸੰਪਰਕ ਕਰੋ।
Posted By SonyGoyal