ਮਨਿੰਦਰ ਸਿੰਘ, ਬਰਨਾਲਾ

ਪਿਛਲੇ 15- 20 ਸਾਲਾਂ ਤੋਂ ਨਗਰ ਕੌਂਸਲ ‘ਚ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਕੰਟਰੈਕਟ ਉੱਤੇ ਲਿਆਈਆ ਗਿਆ ਪਿਛਲੇ 15 – 20 ਸਾਲਾਂ ਤੋਂ ਸ਼ਹਿਰ ‘ਚ ਲੱਗੇ ਕੂੜੇ ਦੇ ਡੰਪ ਹਟਾਏ ਗਏ, ਮੀਤ ਹੇਅ ਸਫਾਈ ਸੇਵਕਾਂ ਨੇ ਕੀਤਾ ਧੰਨਵਾਦ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਸਦਾ ਹੀ ਵਚਨਬੱਧ ਹੈ।

ਇਸ ਲਈਸਰਕਾਰ ਵੱਲੋਂ ਸਮੇਂ ਸਮੇਂ ਸਿਰ ਇਨ੍ਹਾਂ ਲੋਕਾਂ ਦੀ ਭਲਾਈ ਲਈ ਉਪਰਾਲੇ ਕੀਤਾ ਜਾਂਦੇਹਨ।

ਇਸ ਨੂੰ ਕਾਇਮ ਰੱਖਦੇ ਹੋਏ ਨਗਰ ਕੌਂਸਲ ਬਰਨਾਲਾ ਹੇਠਾਂ ਕੰਮ ਕਰਨ ਵਾਲੇ400 ਸਫਾਈ ਕਰਮਚਾਰੀਆਂ ਨੂੰ ਅੱਜ ਕੰਟਰੈਕਟ ਉੱਤੇ ਲਿਆਇਆ ਗਿਆ ਹੈ।

ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਮੀਤ ਹੇਅਰਨੇ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਦੌਰਾਨ ਕੀਤਾ।

ਉਨ੍ਹਾਂਦੱਸਿਆ ਕਿ ਨਗਰ ਕੌਂਸਲ ਬਰਨਾਲਾ ‘ਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰਰਹੇ 400 ਸਫਾਈ ਸੇਵਕਾਂ ਨੂੰ ਠੇਕੇ ਉੱਤੇ ਕਰ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਫਾਈ ਸੇਵਕ ਪਹਿਲਾਂ ਨਗਰ ਕੌਂਸਲਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਰਾਹੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੰਮ ਕਰਰਹੇ ਸਨ।

ਇਨ੍ਹਾਂ ਸਫਾਈ ਸੇਵਕਾਂ ਵੱਲੋਂ ਕਾਫੀ ਸਮੇਂ ਤੋਂ ਇਨ੍ਹਾ ਦੀ ਨਿਯੁਕਤੀਆਊਟਸੋਰਸ ਏਜੰਸੀ ਦੀ ਬਜਾਏ ਕੰਟਰੈਕਟ ‘ਤੇ ਕਰਨ ਦੀ ਮੰਗ ਵੀ ਕੀਤੀ ਜਾ ਰਹੀਸੀ।

ਸੋ ਇਨ੍ਹਾ ਸਫਾਈ ਕਰਮਚਾਰੀਆ ਲਈ ਇਹ ਫੈਸਲਾ ਲਿਆ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂਨਿਰੰਤਰ ਹੀ ਲੋਕ ਭਲਾਈ ਦੇ ਕੰਮ ਕੀਤਾ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ15-20 ਸਾਲਾਂ ਤੋਂ ਐੱਸ ਡੀ ਕਾਲਜ, ਫਰਵਾਹੀ ਬਾਜ਼ਾਰ, ਪੁਰਾਣੇ ਸਿਨੇਮਾ ਆਦਿਥਾਵਾਂ ਉੱਤੇ ਕੂੜੇ ਦੇ ਡੰਪ ਲੱਗੇ ਹੋਏ ਸਨ ਜਿਨ੍ਹਾਂ ਨੂੰ ਚੁੱਕਵਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਸਾਰਿਆਂ ਦੀ ਸਾਂਝੀ ਜ਼ਿੰਮੇਂਵਾਰੀ ਹੈ।

ਉਨ੍ਹਾਂ ਆਮਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਆਦਿ ਦਾ ਗਿੱਲਾ ਅਤੇਸੁੱਕਾ ਕੂੜਾ ਵੱਖ ਵੱਖ ਕਰਕੇ ਹੀ ਸਫਾਈ ਕਰਮਚਾਰੀਆਂ ਨੂੰ ਦੇਣ।

ਨਾਲ ਹੀ ਉਨ੍ਹਾਂਕਿਹਾ ਕਿ ਹਰ ਇਕ ਬਰਨਾਲਾ ਵਾਈ ਆਪਣਾ ਕੂੜਾ ਉਨ੍ਹਾਂ ਦੇ ਮੁਹੱਲੇ, ਘਰਾਂ, ਦੁਕਾਨਾਆਦਿ ਵਿਖੇ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਕੂੜਾ ਚੁੱਕਣ ਦੀ ਵਾਲੀਆਂਗੱਡੀਆਂ ਨੂੰ ਦੇਣ।

ਇਸ ਮੌਕੇ ਬੋਲਦਿਆਂ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਗੁਲਸ਼ਨ ਕੁਮਾਰ ਨੇਪੰਜਾਬ ਸਰਕਾਰ ਅਤੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਸ ਨਾਲ ਸਫਾਈ ਸੇਵਕਾਂ ਦੇ ਪਰਿਵਾਰਾਂ ਨੂੰ ਖੁਸ਼ੀ ਮਿਲੀ ਹੈ ਅਤੇਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਇਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀਕਮਿਸ਼ਨਰ ਬਰਨਾਲਾ (ਜ) ਸ਼੍ਰੀ ਸਤਵੰਤ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਗੋਪਾਲਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ ਅਤੇ ਹੋਰ ਅਫ਼ਸਰ ਹਾਜ਼ਰ ਸਨ।

Posted By SonyGoyal

Leave a Reply

Your email address will not be published. Required fields are marked *