67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਅੱਜ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸ਼ਾਨੋ–ਸ਼ੌਕਤ ਨਾਲ ਆਰੰਭ ਹੋ ਗਈਆਂ ਹਨ।
ਇਹਨਾਂ ਖੇਡਾਂ ਦਾ ਉਦਘਾਟਨ ਕਰਨ ਲਈ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਵਸੰਧਰਾ ਕਪਿਲਾ, ਸਾਬਕਾ ਜਿੱਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਡੀ.ਐਸ.ਓ. ਬਰਨਾਲਾ ੳਮੇਸ਼ਵਰੀ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਪ੍ਰਿੰਸੀਪਲ ਸੰਦੀਪ ਕੁਮਾਰ ਲੱਠ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਡਿਪਟੀ ਡੀ.ਈ.ਓ. ਡਾ. ਬਰਜਿੰਦਰਪਾਲ ਸਿੰਘ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।
ਉਹਨਾਂ ਨੇ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਆਪਣੇ ਸਰਵਪੱਖੀ ਵਿਕਾਸ ਲਈ ਖੇਡਾਂ ਵਿੱਚ ਜਰੂਰ ਭਾਗ ਲੈਣਾ ਚਾਹੀਦਾ ਹੈ।
ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ੳਹਨਾਂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਦੇ ਅੱਜ ਪਹਿਲੇ ਦਿਨ ਹੋਏ ਲੀਗ ਮੁਕਾਬਲਿਆਂ ਵਿੱਚ ਸੰਗਰੂਰ ਨੇ ਲੁਧਿਆਣਾ, ਬਰਨਾਲਾ ਨੇ ਸ੍ਰੀ ਅੰਮ੍ਰਿਤ਼ਸਰ ਸਾਹਿਬ, ਗੁਰਦਾਸਪੁਰ ਨੇ ਮਾਲੇਰਕੋਟਲਾ, ਪਟਿਆਲਾ ਨੇ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਨੇ ਹੁਸ਼ਿਆਰਪੁਰ, ਫਾਜ਼ਿਲਕਾ ਨੇ ਮੋਗਾ, ਸ਼ਹੀਦ ਭਗਤ ਸਿੰਘ ਨਗਰ ਨੇ ਫਰੀਦਕੋਟ, ਰੂਪਨਗਰ ਨੇ ਬਠਿੰਡਾ ਨੇ ਹਰਾਇਆ।
ਇਸ ਮੌਕੇ ਪ੍ਰਿੰਸੀਪਲ ਅਨਿਲ ਮੋਦੀ, ਹੈਡ ਮਿਸਟ੍ਰੈਸ ਸ਼ੁਰੇਸ਼ਟਾ, ਸਾਬਕਾ ਏ.ਈ.ਓ. ਗੁਰਮੇਲ ਸਿੰਘ, ਬਲਜਿੰਦਰ ਸਿੰਘ, ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ, ਰੁਪਿੰਦਰ ਸਿੰਘ, ਲਖਵੀਰ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਦੀਪ ਸ਼ਰਮਾ, ਜਸਪ੍ਰੀ਼ਤ ਸਿੰਘ, ਗੁਰਦੀਪ ਸਿੰਘ, ਪਰਮਜੀਤ ਕੌਰ, ਸੁਰਜੀਤ ਕੌਰ, ਕਮਲਪ੍ਰੀਤ ਕੌਰ, ਮਨਜਿੰਦਰ ਸਿੰਘ, ਦਲਜੀਤ ਕੌਰ, ਜਤਿੰਦਰ ਕੁਮਾਰ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।
Posted By SonyGoyal