ਹਰੀਸ਼ ਗੋਇਲ ਬਰਨਾਲਾ

ਤਰਨਤਾਰਨ ਦੀ ਟੀਮ ਗੁਰਦਾਸਪੁਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ

ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ (ਲੜਕੇ) ਅੱਜ ਸਫਲਤਾਪੂਰਵਕ ਸੰਪੰਨ ਹੋ ਗਈਆਂ ਹਨ।

ਬਠਿੰਡਾ ਦੇ ਮੁੰਡਿਆਂ ਨੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ।

ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਰਨਾਲਾ ਗੁਰਦੀਪ ਸਿੰਘ ਬਾਠ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਜਦਕਿ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ, ਪ੍ਰਿੰਸੀਪਲ ਅਨਿਲ ਮੋਦੀ, ਹੈੱਡ ਮਿਸਟ੍ਰੈਸ ਸੁਰੇਸ਼ਟਾ ਸ਼ਰਮਾ, ਹੈਡ ਮਿਸਟ੍ਰੈਸ ਸੋਨੀਆ, ਬਾਬਾ ਗਾਂਧਾ ਸਿੰਘ ਸਕੂਲ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਲੱਠ ਅਤੇ ਪਰਮਜੀਤ ਸਿੰਘ ਡਾਲਾ ਪ੍ਰਧਾਨ ਕਬੱਡੀ ਐਸੋਸ਼ੀਏਸ਼ਨ ਪੰਜਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਗੁਰਦੀਪ ਸਿੰਘ ਬਾਠ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਜੀਵਨ ਜਾਂਚ ਸਿਖਾਂਉਂਦੀਆਂ ਹਨ। ਇਸ ਲਈ ਹਰੇਕ ਵਿਅਕਤੀ ਨੂੰ ਖੇਡਾਂ ਵਿੱਚ ਜਰੂਰ ਭਾਗ ਲੈਣਾ ਚਾਹੀਦਾ ਹੈ।

ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਅਖੀਰਲੇ ਦਿਨ ਹੋਏ ਮੈਚਾਂ ਦੌਰਾਨ ਸੈਮੀਫਾਈਨਲ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਤਰਨਤਾਰਨ ਅਤੇ ਬਠਿੰਡਾ ਨੇ ਗੁਰਦਾਸਪੁਰ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਫਾਈਨਲ ਵਿੱਚ ਬਠਿੰਡਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਜਦਕਿ ਤਰਨਤਾਰਨ ਗੁਰਦਾਸਪੁਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਿਹਾ। ਇਸ ਮੌਕੇ ਇੰਦਰਜੀਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ ਚਹਿਲ, ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਹਰਮੇਲ ਸਿੰਘ, ਜਸਵੀਰ ਸਿੰਘ, ਬਖਸ਼ੀਸ਼ ਸਿੰਘ, ਬਲਕਾਰ ਸਿੰਘ, ਸੱਤਪਾਲ ਸ਼ਰਮਾ, ਮਨਜਿੰਦਰ ਸਿੰਘ, ਗੁਰਚਰਨ ਸਿੰਘ ਬੇਦੀ, ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ, ਰਾਜਵਿੰਦਰ ਕੌਰ, ਰਵਿੰਦਰ ਕੌਰ, ਮਨਦੀਪ ਕੌਰ, ਪਰਮਜੀਤ ਕੋਰ, ਸੁਰਜੀਤ ਕੌਰ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

ਫੋਟੋ ਕੈਪਸ਼ਨ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਗੁਰਦੀਪ ਸਿੰਘ ਬਾਠ ਅਤੇ ਪਤਵੰਤੇ।

Posted By SonyGoyal

Leave a Reply

Your email address will not be published. Required fields are marked *