ਪਹਿਲੇ ਦਿਨ ਹੋਏ ਲੜਕੀਆਂ ਦੇ ਦਿਲਚਸਪ ਮੁਕਾਬਲੇ
ਪਟਿਆਲਾ ਨੇ ਮੁਕਤਸਰ ਤੇ ਮਾਨਸਾ ਨੇ ਕਪੂਰਥਲਾ ਨੂੰ ਹਰਾਇਆ
ਲੜਕੀਆਂ ਦੇ ਦੂਜੇ ਦਿਨ ਸੰਗਰੂਰ, ਬਠਿੰਡਾ, ਤਰਨਤਾਰਨ ਅਤੇ ਪਟਿਆਲਾ ਕੁਆਰਟਰ ਫਾਈਨਲ ‘ਚ
ਮਨਿੰਦਰ ਸਿੰਘ, ਬਰਨਾਲਾ
6 ਨਵੰਬਰ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ 4 ਨਵੰਬਰ ਤੋਂ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ।
ਇਹਨਾਂ ਖੇਡਾਂ ਦਾ ਉਦਘਾਟਨ ਉੱਪ–ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਨੇ ਝੰਡਾ ਲਹਿਰਾ ਕੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਨੇ ਕਿਹਾ ਕਿ ਖੇਡਾਂ ਵਿਅਕਤੀ ਦੀ ਸਮੁੱਚੀ ਸਖਸ਼ੀਅਤ ਦਾ ਨਿਰਮਾਣ ਕਰਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਉਹਨਾਂ ਨੇ ਕਿਹਾ ਕਿ ਖੇਡਾਂ ਰਾਹੀਂ ਆਪਸੀ ਸਹਿਯੋਗ, ਪਿਆਰ ਤੇ ਭਾਈਚਾਰੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ।
ਇਨ੍ਹਾਂ ਖੇਡਾਂ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਐਸ.ਐਚ.ਓ. ਥਾਣਾ ਠੂਲੀਵਾਲ ਬਲਦੇਵ ਸਿੰਘ, ਯੁਵਕ ਸੇਵਾਵਾਂ ਕਲੱਬ ਨੰਗਲ ਦੇ ਅਹੁੱਦੇਦਾਰ ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਸੀਰਾ ਧਾਲੀਵਾਲ ਅਤੇ ਕਬੱਡੀ ਖਿਡਾਰੀ ਪ੍ਰਿੰਸੀਪਲ ਬਲਜੀਤ ਸਿੰਘ ਬੱਲੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਪਹਿਲੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬ, ਰੂਪਨਗਰ ਨੇ ਫਿਰੋਜ਼ਪੁਰ, ਸ੍ਰੀ ਫਹਿਤਗੜ੍ਹ ਸਾਹਿਬ ਨੇ ਗੁਰਦਾਸਪੁਰ, ਤਰਨਤਾਰਨ ਨੇ ਮਾਲੇਰਕੋਟਲਾ, ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ, ਮਾਨਸਾ ਨੇ ਕਪੂਰਥਲਾ, ਬਠਿੰਡਾ ਨੇ ਬਰਨਾਲਾ, ਲੁਧਿਆਣਾ ਨੇ ਪਠਾਨਕੋਟ ਅਤੇ ਫਰੀਦਕੋਟ ਨੇ ਜਲੰਧਰ ਨੂੰ ਹਰਾਇਆ।
ਇਸੇ ਤਰ੍ਹਾਂ ਦੂਜੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਫਿਰੋਜ਼ਪੁਰ, ਸੰਗਰੂਰ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਰੂਪਨਗਰ ਨੇ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਨੇ ਗੁਰਦਾਸਪੁਰ, ਮਾਨਸਾ ਨੇ ਬਰਨਾਲਾ, ਬਠਿੰਡਾ ਨੇ ਮਾਨਸਾ, ਫਰੀਦਕੋਟ ਨੇ ਜਲੰਧਰ, ਲੁਧਿਆਣਾ ਨੇ ਪਠਾਨਕੋਟ, ਫਾਜ਼ਿਲਕਾ ਨੇ ਹੁਸ਼ਿਆਰਪੁਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੋਗਾ ਨੂੰ ਹਰਾ ਕੇ ਪ੍ਰੀ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਪ੍ਰੀ ਕੁਆਰਟਰ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਦਾ ਮੁਕਾਬਲਾ ਫਰੀਦਕੋਟ, ਸ੍ਰੀ ਅੰਮ੍ਰਿਤਸਰ ਸਾਹਿਬ ਦਾ ਰੂਪਨਗਰ, ਮਾਨਸਾ ਦਾ ਲੁਧਿਆਣਾ ਅਤੇ ਫਾਜ਼ਿਲਕਾ ਦਾ ਸ਼ਹੀਦ ਭਗਤ ਸਿੰਘ ਨਗਰ ਨਾਲ ਹੋਵੇਗਾ।
ਇਸ ਮੌਕੇ ਵੱਖ ਵੱਖ ਪਤਵੰਤੇ ਸੱਜਣ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।