507.72 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਅਦਾਇਗੀ
8 ਨਵੰਬਰ 2023 ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਝੌਨੇ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਵਿਚ ਕਾਫੀ ਤੇਜ਼ੀ ਆ ਗਈ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 707968 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਏਜ਼ਸੀਆਂ ਵਲੋ ਹੁਣ ਤੱਕ 96 ਫੀਸਦੀ ਦੇ ਕਰੀਬ 679649 ਮੀਟਰਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 507.72 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵਲੋ ਨਿਰਵਿਘਨ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕੁੱਲ ਖਰੀਦ ਵਿਚੋਂ ਝੋਨੇ ਦੀ ਆਮਦ 254859 ਮੀਟਰਕ ਟਨ ਅਤੇ ਬਾਸਮਤੀ ਦੀ ਆਮਦ 453109 ਮੀਟਰਕ ਟਨ ਹੋਈ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਬਾਸਮਤੀ ਦੀ ਖਰੀਦ ਪ੍ਰਾਈਵੇਟ ਏਜੰਸੀਆਂ ਵਲੋਂ ਕੀਤੀ ਗਈ ਹੈ ਜਦਕਿ ਪਨਗਰੇਨ, ਮਾਰਕਫੈਡ, ਪਨਸਪ, ਐਫ.ਸੀ.ਆਈ., ਪੰਜਾਬ ਸਟੇਟ ਵੇਅਰਹਾਉਸ ਵਲੋਂ ਝੋਨੇ ਦੀ ਖਰੀਦੀ ਕੀਤੀ ਹੈ। ਉਨਾਂ ਦੱਸਿਆ ਕਿ ਹੁਣ ਤੱਕ 96 ਫੀਸਦੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਉਨਾਂ ਦੀ ਅਦਾਇਗੀ ਦਿਨਾਂ ਵਿੱਚ ਹੀ ਨਹੀਂ ਬਲਕਿ ਝੋਨੇ ਦੀ ਖਰੀਦ ਤੋਂ ਬਾਅਦ ਕੁਝ ਘੰਟਿਆਂ ਅੰਦਰ ਹੀ ਕਰ ਦਿੱਤੀ ਜਾਂਦੀ ਹੈ।
Posted By SonyGoyal