ਖੇਤਾਂ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਜ਼ਿਲ੍ਹਾ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਪੱਬਾਂ ਭਾਰ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਸੰਦੀਪ ਮਲਿਕ ਨੇ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਨੇ ਪਿੰਡ ਮੱਲੀਆਂ, ਪੱਖੋ ਕੈਂਚੀਆਂ ਅਤੇ ਚੁੰਘਾਂ ਵਿਖੇ ਪਹੁੰਚ ਕੇ ਖੇਤਾਂ ਵਿਚ ਲੱਗੀ ਅੱਗ ਬੁਝਵਾਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ.ਜਗਦੀਸ਼ ਸਿੰਘ ਨੇ ਆਪ ਖੁਦ ਪਿੰਡ ਮੱਲੀਆਂ ਵਿਖੇ ਅੱਗ ਬੁਝਾਈ ।
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਉਸ ਦਾ ਪ੍ਰਬੰਧਨ ਕਰਨ। ਜੇ ਕਰ ਕਿਸੇ ਵੀ ਕਿਸਾਨ ਨੂੰ ਖੇਤੀ ਸੰਦਾਂ ਦੀ ਲੋੜ ਹੈ ਤਾਂ ਉਹ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਸਹਿਕਾਰਤਾ ਵਿਭਾਗ ਨਾਲ ਸੰਪਰਕ ਕਰੇ।