ਸਿਹਤ ਬੀਮਾ ਕਾਰਡ 30 ਨਵੰਬਰ ਤੱਕ ਬਣਵਾਉਣ ਤੇ ਲੱਖ ਰੁਪਏ ਤੱਕ ਦੇ ਇਨਾਮ ਦੇ ਡਰਾਅ ਕੱਢੇ ਜਾਣਗੇ : ਸਿਵਲ ਸਰਜਨ
ਪੰਜਾਬ ਸਰਕਾਰ ਵੱਲੋਂ ਅਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 30 ਨਵੰਬਰ ਤੱਕ ਕਾਰਡ ਬਣਵਾਉਣ ਤੇ ਦਿਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਤੇ 5 ਹਜਾਰ ਤੋਂ ਲੱਖ ਰੁਪੈ ਤੱਕ ਦੇ 10 ਇਨਾਮ ਕੱਢੇ ਜਾਣਗੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਸਹਿਰ ਚ ਜਾਗਰੂਕਤਾ ਲਈ ਈ ਰਿਕਸਾ ਨੂੰ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕੀਤਾ।ਡਾ. ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਆਨਲਾਈਨ ਕਾਰਡ ਬਣਾਏ ਜਾ ਰਹੇ ਹਨ। ਕਾਰਡ ਬਣਾਉਣ ਲਈ ਆਸਾ ਅਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਅਤੇ ਧਾਰਮਿਕ ਸਥਾਨਾਂ ਤੇ ਅਨਾਊਂਸਮੈਂਟ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।ਸੰਦੀਪ ਸਿੰਘ ਜਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਲਾਭਪਾਤਰੀ ਖੁਦ ਸਿਵਲ ਹਸਪਤਾਲ ਬਰਨਾਲਾ,ਤਪਾ,ਧਨੌਲਾ, ਮਹਿਲ ਕਲਾਂ ਅਤੇ ਚੰਨਣਵਾਲ ਜਾ ਕੇ ਆਪਣਾ ਕਾਰਡ ਬਣਵਾ ਸਕਦਾ ਹੈ। ਇਸ ਕਾਰਡ ਰਾਂਹੀ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਦੀਆਂ ਸ਼੍ਰੇਣੀਆਂ ਵਿਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ। ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in ਅਤੇ Ayushman App ਦੇ ਰਾਹੀਂ ਖੁਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਸਮੇਂ ਸਿਹਤ ਵਿਭਾਗ ਦੇ ਕਰਮਚਾਰੀ/ਅਧਿਕਾਰੀ ਹਾਜਰ ਸਨ।
Posted By SonyGoyal