ਮੁੱਖ ਮੰਤਰੀ ਭਗਵੰਤ ਨੇ ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ਕਰਦਿਆਂ ਕੈਬਨਿਟ ਮੰਤਰੀਆਂ ਦੇ ਵਿਭਾਗ ਬਦਲੇ ਹਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਗਿਆ ਹੈ। ਇਸ ਨਾਲ ਜੌੜਾਮਾਜਰਾ ਕੋਲ ਹੁਣ ਸੱਤ ਵਿਭਾਗਾਂ ਦੀ ਜ਼ਿੰਮੇਵਾਰੀ ਹੋਵੇਗੀ।
ਮੀਤ ਹੇਅਰ ਕੋਲ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਹੀ ਰਹਿ ਗਿਆ ਹੈ। ਇਸੇ ਤਰ੍ਹਾਂ ਚੇਤਨ ਸਿੰਘ ਜੋੜਾਮਾਜਰਾ ਕੋਲ ਡਿਫੈਂਸ ਸਰਵਿਸ ਵੈਲਫੇਅਰ, ਸੁਤੰਤਰਤਾ ਸੈਨਾਨੀ, ਹੋਰਟੀਕਲਚਰ ਵਿਭਾਗ, ਮਾਈਨਿੰਗ ਵਿਭਾਗ,ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਦੇ ਦਿੱਤਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦੇਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਮੁੱਖ ਮੰਤਰੀ ਕੋਲ ਚਲਾ ਗਿਆ ਹੈ।
Posted By SonyGoyal