ਨਰਿੰਦਰ ਸੇਠੀ, ਅੰਮ੍ਰਿਤਸਰ

28 ਨਵੰਬਰ 2023 018-ਅੰਮ੍ਰਿਤਸਰ ਪੂਰਬੀ ਵਿਖੇ 18-20 ਸਾਲ ਦੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਹਲਕਾ ਪੂਰਬੀ ਵਿੱਚ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਵਿਖੇ ਕੈਂਪਸ ਰੈਲੀ ਕਰਵਾਈ ਗਈ।

ਇਹ ਰੈਲੀ ਡਿਪਟੀ ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ, 018-ਅੰਮ੍ਰਿਤਸਰ ਪੂਰਬੀ ਸ੍ਰੀਮਤੀ ਨੀਲਮ ਮਹੇ ਦੀ ਅਗਵਾਈ ਹੇਠ ਸ਼੍ਰੀ ਨਰੇਸ਼ ਕੁਮਾਰ, ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਅੰਮ੍ਰਿਤਸਰ ਵੱਲੋਂ ਨੌਜਵਾਨਾਂ ਨੂੰ ਆਪਣੀ ਵੋਟ ਰਜਿਸਟਰ ਕਰਾਉਣ ਬਾਰੇ ਅਪੀਲ ਕੀਤੀ ਗਈ।

ਕਾਲਜ ਦੇ ਬੱਚਿਆਂ ਨੇ ਇਸ ਰੈਲੀ ਸਬੰਧੀ ਉਤਸਾਹ ਦਿਖਾਉਂਦੇ ਹੋਏ ਵੱਧ ਚੜ੍ਹ ਕੇ ਭਾਗ ਲਿਆ ਅਤੇ ਇਸ ਦੌਰਾਨ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ।
ਜਿਸ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਢੇ ਗਏ ਇਸ ਮੌਕੇ ਕੈਰੀਅਰ ਕਾਊਂਸਲਰ ਸ਼੍ਰੀ ਗੌਰਵ ਕੁਮਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਦੇ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਰੰਧਾਵਾ, ਡਾ. ਮਨਜੀਤ ਕੌਰ, ਆਦਿ ਹਾਜਰ ਸਨ।

ਇਸ ਰੈਲੀ ਦੌਰਾਨ ਸ਼੍ਰੀ ਨਰੇਸ਼ ਕੁਮਾਰ ਜੀ ਵੱਲੋਂ ਕਾਲਜ ਦੇ 18 ਤੋਂ 20 ਸਾਲ ਦੇ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਣ ਬਾਰੇ ਜਾਗਰੂਕ ਕੀਤਾ ਗਿਆ ।
Posted By SonyGoyal