ਮਨਿੰਦਰ ਸਿੰਘ, ਬਰਨਾਲਾ

ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਹੋਏ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਮੁਕਾਬਲਿਆਂ ਵਿਚ ਐੱਸ ਡੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਕਾਲਜ ਦੇ ਵਿਦਿਆਰਥੀਆਂ ਨੇ ਲਘੂ ਫਿਲਮ ‘ਚ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਜਿੱਤਿਆ।

ਮਿੱਟੀ ਦੇ ਖਿਡਾਉਣੇ ਵਿਚ ਦੂਜਾ ਸਥਾਨ ਹਾਸਲ ਕਰਦਿਆਂ ਸਿਲਵਰ ਮੈਡਲ ਹਾਸਲ ਕੀਤਾ ਹੈ।

ਇਸੇ ਤਰ੍ਹਾ ਪੀੜ•੍ਹੀ ਬੁਣਨਾ, ਕਲਚਰਲ ਕੁਇਜ਼, ਰੰਗੋਲੀ, ਫੋਟੋਗ੍ਰਾਫ਼ੀ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਐੱਸ ਡੀ ਕਾਲਜ ਬਰਨਾਲਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਰਨਾਲਾ-ਮਾਲੇਰਕੋਟਲਾ ਜ਼ੋਨ ਦੇ ਖੇਤਰੀ ਯੁਵਕ ਮੇਲੇ ‘ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਓਵਰਆਲ ਟਰਾਫ਼ੀ ‘ਤੇ ਕਬਜ਼ਾ ਕੀਤਾ ਸੀ।

ਵਿਦਿਆਰਥੀਆਂ ਦੀਆਂ ਇਹਨਾਂ ਮਾਣਮੱਤੀਆਂ ਪ੍ਰਾਪਤੀਆਂ ‘ਤੇ ਖੁਸ਼ੀ ਪ੍ਰਗਟ ਕਰਦਿਆਂ ਐੱਸ ਡੀ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਦੇ ਨਾਲ ਨਾਲ ਕੋਆਰਡੀਨੇਟਰ ਪ੍ਰੋ. ਨਿਰਮਲ ਗੁਪਤਾ ਅਤੇ ਟੀਮ ਇੰਚਾਰਜਾਂ ਨੂੰ ਵਧਾਈ ਦਿੱਤੀ ਹੈ।

Posted By SonyGoyal

Leave a Reply

Your email address will not be published. Required fields are marked *