ਸੋਨੀ ਗੋਇਲ ਬਰਨਾਲਾ

ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਵਜੀਦ ਕੇ ਖੁਰਦ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ।

ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਜਸਪਾਲ ਕੌਰ (ਆਈ.ਟੀ ਸਟਾਫ਼) ਨੇ ਦੱਸਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ, ਉਹ ਸੈਂਟਰ ਵਿਖੇ ਪਹੁੰਚ ਕਰ ਸਕਦੀ ਹੈ।

ਜਿੱਥੇ ਉਸ ਨੂੰ ਇੱਕ ਹੀ ਛੱਤ ਹੇਠ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਕਾਊਂਸਲਿੰਗ ਅਤੇ ਸ਼ੈਲਟਰ ਦੀਆਂ ਸੁਵਿਧਾਵਾਂ ਦਿੱਤੀਆ ਜਾਂਦੀਆਂ ਹਨ।

ਉਹਨਾਂ ਨੇ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ।

ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੂਮੈਨ ਹੈਲਪ ਲਾਈਨ ਨੰ. 181, 112 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ ।

Posted By SonyGoyal

Leave a Reply

Your email address will not be published. Required fields are marked *