ਬਰਨਾਲਾ ਦੇ ਸਥਾਨਕ ਬੱਸ ਸਟੈਂਡ ਤੋਂ ਥੋੜ੍ਹੀ ਦੂਰੀ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ।
ਅੱਗ ਲੱਗਦੇ ਹੀ ਬੱਸ ਵਿੱਚ ਮੌਜੂਦ ਸਵਾਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਬੱਸ ਵਿੱਚੋਂ ਛਾਲਾਂ ਮਾਰ ਦਿੱਤੀਆਂ।
ਦੌਰਾਨੇ ਹਾਦਸਾ ਬੱਸ ‘ਚ ਮੌਜੂਦ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ।
ਇਕਤਰ ਜਾਣਕਾਰੀ ਅਨੁਸਾਰ ਵੀਰਵਾਰ ਦੇਰ ਸ਼ਾਮ ਸਿੱਧੂ ਟਰਾਂਸਪੋਰਟ ਦੀ ਏ.ਸੀ.ਪ੍ਰਾਈਵੇਟ ਬੱਸ ਬਠਿੰਡਾ ਤੋਂ ਬਰਨਾਲਾ ਬੱਸ ਸਟੈਂਡ ਵੱਲ ਆ ਰਹੀ ਸੀ ਤਾਂ ਬੱਸ ਸਟੈਂਡ ਤੋਂ ਬੱਸ ਥੋੜੀ ਦੂਰੀ ‘ਤੇ ਸਥਿਤ ਗੁਰੂਦੁਵਾਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਗੁਰਦੁਆਰੇ ਨੇੜੇ ਪਹੁੰਚੀ ਤਾਂ ਬੱਸ ਨੂੰ ਅਚਾਨਕ ਅੱਗ ਲੱਗ ਗਈ।
ਅੱਗ ਲੱਗਣ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ‘ਚ ਬੱਸ ਬੁਰੀ ਤਰ੍ਹਾਂ ਨਾਲ ਝੁਲਸ ਗਈ।
ਮੌਕੇ ਤੇ ਹੀ ਪੁਲਿਸ ਪ੍ਰਸ਼ਾਸਨ ਸਮੇਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਸਬੰਧੀ ਐਸ.ਡੀ.ਐਮ ਬਰਨਾਲਾ ਗੋਪਾਲ ਸਿੰਘ ਨੇ ਕਿਹਾ ਕਿ ਬੱਸ ਨੂੰ ਅੱਗ ਲੱਗਣਾ ਬਹੁਤ ਚਿੰਤਾ ਦਾ ਵਿਸ਼ਾ ਹੈ।
ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਤਰਾ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।
Posted By SonyGoyal