ਮਨਿੰਦਰ ਸਿੰਘ ਬਰਨਾਲਾ

ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਆਯੋਜਿਤ ਮਾਪੇ–ਅਧਿਆਪਕ ਮਿਲਣੀ ਮੌਕੇ ਲਾਇਬਰੇਰੀ ਲੰਗਰ ਅਤੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਲਗਾਈ ਗਈ।

ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸੁਖਵੀਰ ਕੌਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਵਿਦਿਆਰਥੀਆਂ ਦੇ ਮਾਤਾ–ਪਿਤਾ ਨੇ ਬੜੇ ਉਤਸ਼ਾਹ ਨਾਲ ਆਪਣੇ ਬੱਚਿਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਜਾਣਿਆ।

ਅਧਿਆਪਕਾਂ ਨੇ ਬੱਚਿਆਂ ਦੇ ਮਾਤਾ–ਪਿਤਾ ਨਾਲ ਬੱਚਿਆਂ ਦੀਆਂ ਰੁਚੀਆਂ, ਸਿਹਤ ਸਬੰਧੀ ਆਦਤਾਂ, ਸਹਿ–ਵਿੱਦਿਅਕ ਕਿਰਿਆਵਾਂ, ਖੇਡਾਂ, ਸਤੰਬਰ ਤੇ ਨਵੰਬਰ ਪ੍ਰੀਖਿਆ ਦੇ ਨਤੀਜਿਆਂ, ਨਵੇਂ ਦਾਖਲਿਆਂ ਅਤੇ ਸਮਰੱਥ ਮਿਸ਼ਨ ਸਬੰਧੀ ਵਿਚਾਰ ਚਰਚਾ ਕੀਤੀ।

ਸਕੂਲ ਮੁਖੀ ਗੁਰਜੀਤ ਕੌਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਸ਼ਨ 100 ਪ੍ਰਤੀਸ਼ਤ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਆ ਅਤੇ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਅਧਿਆਪਕ ਪਰਗਟ ਸਿੰਘ, ਅਵਤਾਰ ਸਿੰਘ, ਨੀਰੂ ਬਾਂਸਲ, ਗੁਰਪਿੰਦਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ ਅਤੇ ਚਿਰਜੋਤ ਸਿੰਘ ਸਮੇਤ ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ।

ਫੋਟੋ ਕੈਪਸ਼ਨ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮਾਪੇ–ਅਧਿਆਪਕ ਮਿਲਣੀ ਦੌਰਾਨ ਅਧਿਆਪਕ ਅਤੇ ਬੱਚਿਆਂ ਦੇ ਮਾਪੇ।

Posted By SonyGoyal

Leave a Reply

Your email address will not be published. Required fields are marked *