ਯੂਨੀਵਿਜ਼ਨ ਨਿਊਜ਼ ਇੰਡੀਆ, ਮੋਗਾ
ਮੋਗਾ ਜ਼ਿਲ੍ਹੇ ਦੇ ਧਰਮਕੋਟ ਅੰਦਰ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਇਕ ਕਿਸਾਨ ਦੇ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਬੇਟੇ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਰਣਜੀਤ ਸਿੰਘ ਰੁਲਦੂ (60 ਸਾਲ) ਖੇਤੀਬਾੜੀ ਅਤੇ ਪਸ਼ੂ ਡੰਗਰ ਸਾਂਭਣ ਦਾ ਕੰਮ ਕਰਦਾ ਸੀ ਅਤੇ ਸ਼ਾਮ ਨੂੰ ਆਪਣੇ ਪਿੰਡ ਸਾਈਕਲ ਤੇ ਖੇਤਾਂ ਵੱਲ ਗੇੜਾ ਮਾਰਨ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਉਹ ਘਰ ਨਾ ਮੁੜਿਆ ਤਾਂ ਪਰਿਵਾਰਕ ਮੈਬਰਾਂ ਨੇ ਜਾ ਕੇ ਦੇਖਿਆ ਤਾਂ ਰਾਤ 10 ਵਜੇ ਦੇ ਕਰੀਬ ਓਸਦੀ ਵੱਢੀ-ਟੁੱਕੀ ਲਾਸ਼ ਮਿਲੀ।
ਉਨ੍ਹਾਂ ਦੱਸਿਆ ਕਿ ਉਸ ਦੀ ਜੇਬ ਵਿੱਚ ਜੋ 22 ਰੁਪਏ ਸਨ ਉਹ ਪੈਸੇ ਉਸੇ ਤਰ੍ਹਾਂ ਹੀ ਜੇਬ ਵਿੱਚੋਂ ਮਿਲੇ ਪਰ ਜਿਸ ਸਾਈਕਲ ‘ਤੇ ਖੇਤ ਗੇੜਾ ਮਾਰਨ ਗਿਆ ਸੀ ਉਹ ਗੁੰਮ ਹੈ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਉਸ ਦੇ ਪਿਤਾ ਦੇ ਕਾਤਲਾਂ ਦੀ ਭਾਲ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ।
ਥਾਣਾ ਧਰਮਕੋਟ ਦੀ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
Posted By SonyGoyal