ਅਨਿਲ ਪਾਸੀ, ਲੁਧਿਆਣਾ
ਸ੍ਰੀ ਮਾਛੀਵਾੜਾ ਸਾਹਿਬ : ਸੀਐੱਚਸੀ ਮਾਛੀਵਾੜਾ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਵੱਲੋਂ ਲੁਧਿਆਣਾ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦਾ ਅਹੁਦਾ ਸੰਭਾਲਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।
ਐੱਸਐੱਮਓ ਡਾ. ਜਸਦੇਵ ਸਿੰਘ ਨੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੂੰ ਆਪਣੇ ਕੰਮ ਮਿਹਨਤ ਤੇ ਲਗਨ ਨਾਲ ਕਰਨ ਦਾ ਭਰੋਸਾ ਦਿਵਾਇਆ ਤੇ ਮਰੀਜ਼ਾਂ ਦੀ ਗਿਣਤੀ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।
ਡਾ. ਜਸਦੇਵ ਸਿੰਘ ਨੇ ਕਿਹਾ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਿਵਲ ਸਰਜਨ ਡਾ. ਜਸਬੀਰ ਸਿੰਘ ਅੌਲਖ਼ ਨੂੰ ਐੱਸਐੱਮਓ ਡਾ. ਜਸਦੇਵ ਸਿੰਘ ਨੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਰਾਪਤ ਧਰਤੀ ਸ੍ਰੀ ਮਾਛੀਵਾੜਾ ਸਾਹਿਬ ਆਉਣ ਦਾ ਸੱਦਾ ਦਿੱਤਾ।