ਸ੍ਰੀ ਅੰਮ੍ਰਿਤਸਰ ਕ੍ਰਿਸ਼ਨ ਸਿੰਘ ਦੁਸਾਂਝ
ਜੰਡਿਆਲਾ ਗੁਰੂ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੁਕਾਬਲੇ ਵਿਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਹੈ ।
ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਸੀ।ਮਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਸੀ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਹੈਰੋਇਨ ਲੁਕੋ ਕੇ ਰੱਖੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਉਸ ਨੇ ਉੱਥੇ ਇੱਕ ਪਿਸਤੌਲ ਵੀ ਛੁਪਾ ਕੇ ਰੱਖਿਆ ਹੋਇਆ ਸੀ।ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ।
ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖ਼ਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਸ ਐਨਕਾਊਂਟਰ ‘ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਰਮਚਾਰੀ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।
ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।