ਸੋਨੀ ਗੋਇਲ ਬਰਨਾਲਾ

ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਅੱਜ ਸਬ ਡਵੀਜਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ।

ਹਸਪਤਾਲ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਤਪਾ ਹਸਪਤਾਲ ਬਾਖੂਬੀ ਦੇ ਰਿਹਾ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।

ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ।

ਇਸ ਮੌਕੇ ਉਨ੍ਹਾਂ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ।

ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ, ਡਾ. ਤਨੂੰ ਸਿੰਗਲਾ, ਡਾ. ਗੁਰਸਾਗਰਦੀਪ ਸਿੰਘ, ਡਾ. ਸ਼ਿਖਾ ਅਗਰਵਾਲ, ਡਾ. ਸੀਤਲ ਬਾਂਸਲ, ਡਾ. ਗੁਰਪ੍ਰੀਤ ਕੌਰ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਜੂਨੀਅਰ ਸਹਾਇਕ ਬੂਟਾ ਸਿੰਘ, ਅਰਸ਼ਦੀਪ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜਰ ਸੀ।

Posted By SonyGoyal

Leave a Reply

Your email address will not be published. Required fields are marked *