ਸ੍ਰੀ ਅੰਮ੍ਰਿਤਸਰ, ਕ੍ਰਿਸ਼ਨ ਸਿੰਘ ਦੁਸਾਂਝ

ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਦੀ ਮਿਹਨਤ ਰੰਗ ਲਿਆਈ ਹੈ।

ਸ਼ਹਿਰ ਵਾਸੀਆਂ ਦੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਮੰਗ ਸੀ ਕਿ ਅੰਮ੍ਰਿਤਸਰ ਤੋਂ ਦਿੱਲੀ ਨੂੰ ਵੰਦੇ ਭਾਰਤ ਟਰੇਨ ਚਲਾਈ ਜਾਵੇ ਅਤੇ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਐਮ.ਪੀ ਸ. ਗੁਰਜੀਤ ਸਿੰਘ ਔਜਲਾ ਨੇ ਇਸ ਮਸਲੇ ਨੂੰ ਬੜੀ ਬੇਬਾਕੀ ਨਾਲ ਚੁੱਕਿਆ ਅਤੇ ਉਨ੍ਹਾਂ ਨੇ ਭਾਰਤ ਦੇ ਕੇਂਦਰੀ ਰੇਲਵੇ ਮੰਤਰੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਮੰਗ ਨੂੰ ਰੱਖਿਆ ਤੇ ਅੰਮ੍ਰਿਤਸਰ ਤੋਂ ਦਿੱਲੀ ਨੂੰ ਵੰਦੇ ਭਾਰਤ ਟਰੇਨ ਚਲਾਉਣ ਦੀ ਮੰਗ ਕੀਤੀ।

ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਪੰਜਾਬ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਹੁਣ ਅੰਮ੍ਰਿਤਸਰ ਦੇ ਵਾਸੀਆਂ ਨੂੰ ਇਹ ਖੁਸ਼ੀ ਦੀ ਖਬਰ ਮਿਲਣ ਵਾਲੀ ਹੈ ਕਿ ਸ. ਗੁਰਜੀਤ ਸਿੰਘ ਔਜਲਾ ਦੀ ਮਿਹਨਤ ਸਦਕਾ ਜਲਦ ਹੀ ਅੰਮ੍ਰਿਤਸਰ ਤੋਂ ਦਿੱਲੀ ਨੂੰ ਵੰਦੇ ਭਾਰਤ ਟਰੇਨ ਚੱਲਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਨੂੰ ਜੋ ਗੁਰੂ ਦੀ ਨਗਰੀ ਦੀ ਸੇਵਾ ਕਰਨ ਦਾ ਮੌਕਾ ਸ਼ਹਿਰ ਵਾਸੀਆਂ ਨੇ ਦਿੱਤਾ ਸੀ।

ਜਿਸ ਦੇ ਮੱਦੇਨਜ਼ਰ ਐਮ.ਪੀ ਸ. ਗੁਰਜੀਤ ਸਿੰਘ ਔਜਲਾ ਆਪਣਾ ਫਰਜ਼ ਅਦਾ ਕਰ ਰਹੇ ਹਨ ਤੇ ਗੁਰੂ ਨਗਰੀ ਦੇ ਵਿਕਾਸ ਨੂੰ ਬੜੇ ਜ਼ੋਰਾਂ ਸ਼ੋਰਾਂ ਨਾਲ ਕਰਵਾ ਰਹੇ ਹਨ।

ਜਿਸ ਸਦਕਾ ਅੱਜ ਸ. ਔਜਲਾ ਨੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਜਗ੍ਹਾਂ ਬਣਾ ਲਈ ਹੈ।

Posted By SonyGoyal

Leave a Reply

Your email address will not be published. Required fields are marked *