ਮਨਿੰਦਰ ਸਿੰਘ, ਪਟਿਆਲਾ

ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਮਾਨ ਸਰਕਾਰ- ਰਣਜੋਧ ਸਿੰਘ ਹਡਾਣਾ

18 ਜਨਵਰੀ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਪੱਤਰਕਾਰਾਂ ਨਾਲ ਹੋਈ ਗੈਰ ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਵੱਡੇ ਨਿਵੇਸ਼ ਲਈ ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੱਦਾ ਦਿੱਤਾ ਹੈ। ਉਨਾਂ ਪੰਜਾਬ ਨੂੰ ਅਥਾਹ ਸੰਭਾਵਨਾਵਾਂ ਅਤੇ ਮੌਕਿਆਂ ਦਾ ਕੇਂਦਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦੇਸ਼ੀਆਂ ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਕਰਕੇ ਦੇਸ਼ ਦੇ ਉਦਯੋਗਿਕ ਕੇਂਦਰ ਵਿੱਚ ਵਾਧਾ ਹੋਵੇਗਾ ਉੱਥੇ ਹੀ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਹੋਣਗੇ।

https://youtube.com/shorts/vshtApo98Pk?si=K8QI5oQ46olMH6jf

ਹਡਾਣਾ ਨੇ ਕਿਹਾ ਜੋ ਵਾਇਦੇ ਪੰਜਾਬ ਸਰਕਾਰ ਨੇ ਸਰਕਾਰ ਬਨਣ ਤੋਂ ਪਹਿਲਾ ਕੀਤੇ ਸਨ ਉਹ ਜਰੂਰ ਪੂਰੇ ਕੀਤੇ ਜਾਣਗੇ। ਉਨਾਂ ਇਸ ਗੱਲ ਤੇ ਵੀ ਜ਼ੌਰ ਦਿੱਤਾ ਕਿ ਸਾਬਕਾ ਸਰਕਾਰ ਵੱਲੋਂ ਦਫਤਰੀ ਕੰਮਾਂ ਨੂੰ ਕਾਫੀ ਉਲਝਾਇਆ ਗਿਆ ਸੀ ਪਰ ਹੁਣ ਮਾਨ ਸਰਕਾਰ ਵੱਲੋਂ ਹੋਲੀ ਹੋਲੀ ਲੋਕਾਂ ਦੇ ਹੋਣ ਵਾਲੇ ਕੰਮਾਂ ਨੂੰ ਲੈ ਕੇ ਦਫਤਰੀ ਕੰਮ ਕਾਜ ਨੂੰ ਸੁਖਾਲਾ ਬਣਾਇਆ ਜਾ ਰਿਹਾ।

ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ

ਉੁਨਾਂ ਪੁੱਛੇ ਗਏ ਸਵਾਲਾ ਵਿੱਚੋਂ ਇੱਕ ਉੱਤਰ ਦਿੰਦਿਆ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣ ਲਈ ਪੰਜਾਬ ਸਰਕਾਰ ਬਹੁਤ ਵਾਰੀ ਕੇਂਦਰ ਸਰਕਾਰ ਤੋਂ ਆਪਣਾ ਬਣਦੇ ਹੱਕ ਦੇ ਪੈਸੇ ਦੀ ਮੰਗ ਕਰਦੀ ਹੈ ਪਰ ਇਸ ਪ੍ਰਕਿਰਆ ਵਿੱਚ ਕੇਂਦਰ ਸਰਕਾਰ ਦਾ ਰਵੱਈਆ ਬਹੁਤ ਢਿੱਲਾ ਹੈ।

ਪਰ ਫੇਰ ਵੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਾਧੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਹਿੱਲੇ ਯਤਨ ਕੀਤੇ ਜਾ ਰਹੇ ਹਨ। ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਬਾਹਰਲੇ ਮੁਲਕਾਂ ਨੇ ਖੇਤੀਬਾੜੀ, ਖੇਡ ਉਦਯੋਗ, ਪਸ਼ੂ ਫੀਡ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰਾਂ ਨੂੰ ਫੈਲਾਉਣ ਲਈ ਚੰਗੇ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਚੰਗੇ ਉਦਯੋਗਿਕ ਅਤੇ ਕੰਮ ਕਰਨ ਦੇ ਤਰੀਕਿਆਂ ਨਾਲ ਲੈਸ ਸਹੀ ਮਾਹੌਲ ਦਿੱਤਾ ਜਾਵੇਗਾ।ਹਡਾਣਾ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ।

ਇਨਾਂ ਦੇਸ਼ਾਂ ਤੋਂ ਹਨ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਆਸਟ੍ਰੇਲੀਆ ਵੱਲੋਂ ਖੇਤੀ, ਖੇਡ ਉਦਯੋਗ, ਪਸ਼ੂ ਖੁਰਾਕ, ਸਿੱਖਿਆ ਖੇਤਰ ਵਿੱਚ ਨਿਵੇਸ਼ ਲਈ ਵੱਡੀਆਂ ਸੰਭਾਵਨਾਵਾਂ ਬ੍ਰਾਜ਼ੀਲ ਐਗਰੋ ਫੂਡ ਪ੍ਰੋਸੈਸਿੰਗ, ਊਰਜਾ ਸਰੋਤ, ਲੌਜਿਸਟਿਕਸ, ਸੂਚਨਾ ਤੇ ਤਕਨਾਲੋਜੀ ਅਤੇ ਰਸਾਇਣਾਂ ਵਰਗੇ ਖੇਤਰਾਂ ਚ ਵੱਡੀਆਂ ਸੰਭਾਵਨਾਵਾਂ ਮਲੇਸ਼ੀਆ ਸੈਰ ਸਪਾਟਾ ਤੇ ਖੇਤੀਬਾੜੀ ਵਿੱਚ ਵੱਡੀਆਂ ਸੰਭਾਵਨਾਵਾਂ ਯੂHਕੇ ਖੇਤੀ ਫੂਡ ਪ੍ਰੋਸੈਸਿੰਗ ਸੈਕਟਰ ਤੇ ਯੂ ਕੇ ਦੀਆਂ ਯੂਨੀਵਰਸਿਟੀਆਂ ਨੂੰ ਪੰਜਾਬ ਚ ਆਪਣੇ ਕੈਂਪਸ ਸਥਾਪਤ ਕਰਨ ਲਈ ਸੱਦਾ ਸਿੱਧੇ ਵਿਦੇਸ਼ੀ ਨਿਵੇਸ਼ ਚ ਸਪੇਨ 16ਵਾਂ ਸਭ ਤੋਂ ਵੱਡਾ ਦੇਸ਼, ਪੰਜਾਬ ਨੂੰ ਇਸ ਤੋਂ ਬਹੁਤ ਵੱਡੇ ਲਾਭ ਦੀ ਸੰਭਾਵਨਾ ਨੀਦਰਲੈਂਡ ਡੱਚ ਕੰਪਨੀਆਂ ਪੰਜਾਬ ਵਿੱਚ ਪਹਿਲਾਂ ਵੀ ਨਿਵੇਸ਼ ਕਰ ਚੁੱਕੀਆਂ ਹਨ ਅਤੇ ਹੋਰ ਖੇਤਰਾਂ ਚ ਨਿਵੇਸ਼ ਦੀ ਵੱਡੀ ਸੰਭਾਵਨਾ

Posted By SonyGoyal

Leave a Reply

Your email address will not be published. Required fields are marked *