ਮਨਿੰਦਰ ਸਿੰਘ, ਬਰਨਾਲਾ

ਬਰਨਾਲਾ ਦੇ ਥਾਣਾ ਸਿਟੀ ਦੋ ਵਿਖੇ ਇੰਸਪੈਕਟਰ ਲਖਵੀਰ ਸਿੰਘ ਨੂੰ ਬਤੌਰ ਥਾਣਾ ਮੁੱਖੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਇੰਸਪੈਕਟਰ ਲਖਵੀਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਅਤੇ ਸੰਗਰੂਰ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇੰਸਪੈਕਟਰ ਲਖਵੀਰ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਹਮੇਸ਼ਾ ਤਤਪਰ ਰਹਿੰਦੀ ਹੈ

ਅਤੇ ਮਿਲੀ ਹੋਈ ਜਿੰਮੇਵਾਰੀ ਨੂੰ ਉਹ ਬਤੌਰ ਥਾਣਾ ਮੁਖੀ ਜਿੰਮੇਵਾਰੀ ਨਾਲ ਨਿਭਾਉਣਗੇ। ਅਹੁਦਾ ਸੰਭਾਲਦਿਆ ਹੀ ਥਾਣਾ ਮੁੱਖੀ ਨੇ ਸਰਾਰਤੀ ਅਨਸਰਾ ਨੂੰ ਵੀ ਆਖ ਦਿੱਤਾ ਕਿ ਇਲਾਕੇ ਚ ਅਮਨ, ਸਾਂਤੀ, ਕਾਨੂੰਨ ਦੀ ਉਲੰਘਣਾ ਕਰਨ ਵਾਲਿਆ ਨੂੰ ਕਿਸੇ ਹਾਲ ਬਖ਼ਸ਼ਿਆ ਨਹੀਂ ਜਾਵੇਗਾ ਇਸਦੇ ਨਾਲ ਹੀ ਉਹਨਾਂ ਨੂੰ ਸ਼ਹਿਰ ਵਾਸੀਆਂ ਨੂੰ ਵੀ ਪੁਲਿਸ ਨਾਲ ਬਣੇ ਰਹਿਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *