ਮਨਿੰਦਰ ਸਿੰਘ, ਬਰਨਾਲਾ

10 ਫਰਵਰੀ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ।ਇਸੇ ਅਧੀਨ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਅਨਿਲ ਗੋਇਲ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਮੁਆਇਨਾ ਕੀਤਾ ਗਿਆ।ਇਸ ਉਚੇਚੀ ਚੈਕਿੰਗ ਦੌਰਾਨ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਐਮਰਜੰਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ( ਨਵਾਂ ਹਸਪਤਾਲ)ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ।ਡਾ. ਅਨੀਲ ਗੋਇਲ ਵੱਲੋ ਆਪਣੀ ਜਾਂਚ ਦੌਰਾਨ ਸਿਵਲ ਹਸਪਤਾਲ ਬਰਨਾਲਾ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ।ਇਸ ਮੁਆਇਨੇ ਦੌਰਾਨ ਉਨ੍ਹਾਂ ਨਾਲ ਡਾ. ਵਿਕਰਾਂਤ ਸਹਾਇਕ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ , ਡਾ. ਗੁਰਮਿੰਦਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਜੋਤੀ ਕੌਸ਼ਲ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਰਨਾਲਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਇਲੈਟਰੀਕਲ ਅਤੇ ਇੰਜੀਨੀਅਰਿੰਗ ਵਿੰਗ ਦੇ ਉੱਚ ਅਧਿਕਾਰੀ ਅਤੇ ਹੋਰ ਸਿਹਤ ਕਰਮੀ ਹਾਜ਼ਰ ਸਨ।

Indian News Factory Punjab

Leave a Reply

Your email address will not be published. Required fields are marked *