ਜਗਤਾਰ ਸਿੰਘ ਹਾਕਮ ਵਾਲਾ

ਬੁਢਲਾਡਾ 11 ਫਰਵਰੀ , ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬੁਢਲਾਡਾ ਦੇ ਡੀਐਸਪੀ ਦਫਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ 37ਵੇ ਦਿਨ ਵੀ ਨਿਰੰਤਰ ਜਾਰੀ ਰਿਹਾ।
ਦੱਸਣਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਅਤੇ ਕਿਸਾਨਾਂ ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਵਾਉਣ ਦੀਆਂ ਮੰਗਾਂ ਨੂੰ ਲ਼ੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਸੰਘਰਸ਼ ਦੇ ਰਾਹ ਤੇ ਹੈ।
ਹੁਣ ਤੱਕ ਇਸ ਪੱਕੇ ਮੋਰਚੇ ਵਿੱਚ ਵੱਖ ਵੱਖ ਦਿਨਾਂ ਤੋਂ ਘੋਲ ਦੀ ਕਮਾਨ ਸੂਬਾ ਕਮੇਟੀ ਦੇ ਹੱਥ ਹੈ।
ਅੱਜ 37ਵੇ ਦਿਨ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੀ ਆਬਾਦਕਾਰ ਕਿਸਾਨਾਂ ਨੂੰ ਇਨਸਾਫ ਦਵਾਉਣ ਲਈ ਪੰਜਾਬ ਦੇ 14 ਜਿਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ 12 ਫਰਵਰੀ ਨੂੰ ਦੋ ਘੰਟੇ ਧਰਨੇ ਲਾ ਕੇ ਮੰਗ ਪੱਤਰ ਦਿੱਤੇ ਜਾਣਗੇ ਇਹ ਧਰਨੇ ਮਾਨਸਾ ਜ਼ਿਲ੍ਹੇ ਦੇ ਦੋ ਜਗਹਾ ਤੇ ਦਿੱਤੇ ਜਾਣਗੇ ਬੁਢਲਾਡਾ ਬਲਾਕ ਦੇ ਵਿਧਾਇਕ ਪ੍ਰਿੰਸੀਪਲ ਬੁਧਰਾਮ ਅਤੇ ਦੂਸਰਾ ਗੁਰਪ੍ਰੀਤ ਸਿੰਘ ਬਣਾਵਾਲੀ ਮਾਨਸਾ ਉਹਨਾਂ ਦੇ ਘਰ ਅੱਗੇ ਧਰਨਾ ਦੇਕੇ ਮੰਗ ਪੱਤਰ ਦਿੱਤਾ ਜਾਵੇਗਾ ਇਸ ਦੌਰਾਨ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਲਗਾਤਾਰ ਦਿਨ ਰਾਤ ਚੱਲ ਰਿਹਾ ਪੱਕਾ ਮੋਰਚਾ 37ਵੇਂ ਦਿਨ ਵੀ ਜਾਰੀ ਰਿਹਾ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਸੱਤ ਮਹੀਨੇ ਤੋਂ ਸ਼ਾਂਤਮਈ ਅੰਦੋਲਨ ਚਲਾ ਰਹੀ ਹੈ

ਪਰ ਆਪਣੇ ਆਪ ਨੂੰ ਇਨਕਲਾਬੀ ਕਹਾਉਣ ਵਾਲੀ ਮਾਨ ਸਰਕਾਰ ਨੇ ਕਿਸਾਨਾਂ ਨੂੰ ਇਨਸਾਫ ਤਾਂ ਕੀ ਦੇਣਾ ਸੀ ਗੱਲ ਸੁਣਨ ਤੋਂ ਵੀ ਇਨਕਾਰੀ ਹੈ ਕਿਸਾਨਾਂ ਦੇ ਦੋ ਵਾਰ ਕਤਲਾਨਾ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ ਲਈ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ 37 ਦਿਨਾਂ ਤੋਂ ਚੱਲ ਰਹੇ ਮੋਰਚੇ ਦੇ ਬਾਵਜੂਦ ਅੱਜ ਤੱਕ ਵੀ ਕਿਸੇ ਦੋਸ਼ੀ ਨੂੰ ਗਿਰਫਤਾਰ ਨਹੀਂ ਕੀਤਾ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਦਾ ਹੱਕ ਬਹਾਲ ਕਰਾਉਣ ਲਈ ਦਲੀਲ ਦੀ ਪੱਧਰ ਤੇ ਸਹਿਮਤ ਹੋਣ ਦੇ ਬਾਵਜੂਦ ਵੀ ਮਾਮਲਾ ਜਿਉਂਦਾ ਤਿਉਂ ਹੈ ਇਸ ਲਈ 12 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਗਜ ਵੱਜ ਕੇ ਧਰਨੇ ਦਿੱਤੇ ਜਾਣਗੇ ਤੇ ਪੱਕਾ ਮੋਰਚਾ ਹੋਰ ਵੱਧ ਉਤਸ਼ਾਹ ਨਾਲ ਜਾਰੀ ਰਹੇਗਾ ਪੰਜਾਬ ਸਰਕਾਰ ਅਤੇ ਮਾਨਸਾ ਜ਼ਿਲ੍ਹੇ ਦਾ ਪ੍ਰਸ਼ਾਸਨ ਪੂਰੀ ਢੀਠਤਾਈ ਨਾਲ ਕਿਸਾਨਾਂ ਦੇ ਇਸ ਘੋਲ ਵੱਲੋਂ ਅੱਖਾਂ ਬੰਦ ਕਰ ਕੇ ਬੈਠਾ ਹੈ।
ਇਸ ਮੌਕੇ ਜਗਜੀਵਨ ਸਿੰਘ ਹਸਨਪੁਰ, ਜ਼ਿਲ੍ਹਾ ਜਰਨਲ ਸਕੱਤਰ ਬਲਵਿੰਦਰ ਸ਼ਰਮਾ ਖਿਆਲਾਂ, ਬੁਢਲਾਡੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰੇ, ਗੁਰਬਿੰਦਰ ਸਿੰਘ ਬਲਮ ਗੋਬਿੰਦਪੁਰਾ, ਬਲਜੀਤ ਸਿੰਘ ਧਰਮਪੁਰਾ, ਗੁਰਸੇਵਕ ਸਿੰਘ ਕੁਲਰੀਆਂ,ਅਮਰੀਕ ਸਿੰਘ ਜਲਵੇੜਾ ਨੇ ਸੰਬੋਧਨ ਕੀਤਾ ।

Leave a Reply

Your email address will not be published. Required fields are marked *