Farmers Protest In Delhi-NCR LIVE:
ਅਮ੍ਰਿਤਸਰ : ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। 2021 ਦੇ ਧਰਨੇ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਉਤਰੇ ਹਨ। ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨੇ-ਮੁਜ਼ਾਹਰੇ ਕਰਨ ਦਾ ਸੱਦਾ ਦੇ ਰਹੇ ਹਨ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਸੂਬੇ ਦੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਕਿਸਾਨ ਅਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਅਰਦਾਸ ਕੀਤੀ । ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਸੁਖਜੀਤ ਸਿੰਘ ਝੰਡ ਅਤੇ ਅਮਰਜੀਤ ਸਿੰਘ ਰੋਡਾ ਨੇ ਕਿਹਾ ਕਿ ਕਿਸਾਨ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਪੁੱਜ ਕੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਲਾਉਣ ਜਾ ਰਹੇ ਹਨ। ਦੇਸ਼ ਦੇ ਲੋਕਾਂ ਨੂੰ ਵੀ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਨਿਚਰਵਾਰ ਦੁਪਹਿਰ ਨੂੰ ਵੀ ਕਿਸਾਨਾਂ ਦੀਆਂ ਹੋਰ ਜਥੇਬੰਦੀਆਂ ਦਿੱਲੀ ਲਈ ਰਵਾਨਾ ਹੋ ਗਈਆਂ ਸਨ, ਹਾਲਾਂਕਿ ਇਹ ਜਥੇਬੰਦੀਆਂ ਅਜੇ ਵੀ ਬਿਆਸ ਨੇੜੇ ਹੀ ਰੁਕੀਆਂ ਹੋਈਆਂ ਹਨ। ਇਹ ਸਾਰੀਆਂ ਜਥੇਬੰਦੀਆਂ ਦਿੱਲੀ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਪਹੁੰਚ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੈ ਕਿ ਕੇਂਦਰ ਸਰਕਾਰ ਨੇ ਰੋਕਣ ਲਈ ਕਾਫੀ ਪ੍ਰਬੰਧ ਕੀਤੇ ਹੋਏ ਹਨ। ਇੰਨਾ ਹੀ ਨਹੀਂ ਹਰਿਆਣਾ ਸਰਕਾਰ ਨੇ ਪੰਜਾਬ ਦੀਆਂ ਸਰਹੱਦਾਂ ਵੀ ਸੀਲ ਕਰ ਦਿੱਤੀਆਂ ਹਨ। ਸ਼ੰਭੂ ਸਰਹੱਦ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਬੈਰੀਕੇਡਿੰਗ ਕੀਤੀ ਗਈ ਹੈ, ਤਾਂ ਜੋ ਕਿਸਾਨ ਹਰਿਆਣਾ ‘ਚ ਦਾਖਲ ਨਾ ਹੋ ਸਕਣ। ਪਰ ਸਰਕਾਰਾਂ ਦੇ ਇਨ੍ਹਾਂ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਕਤ ਕਿਸਾਨ ਆਗੂਆਂ ਨੇ ਦੱਸਿਆ ਕਿ ਹਜ਼ਾਰਾਂ ਕਿਸਾਨ ਜਥੇਬੰਦੀਆਂ ਆਪਣੇ ਟਰੈਕਟਰ ਟਰਾਲੀਆਂ ‘ਤੇ ਸਵਾਰ ਹੋ ਕੇ ਜੀਟੀ ਰੋਡ ‘ਤੇ ਪਹੁੰਚ ਗਈਆਂ ਹਨ।
Delhi Chalo March: ਦਿੱਲੀ ‘ਚ ਸੁਰੱਖਿਆ ਸਖ਼ਤ, ਸਿੰਧੂ ਬਾਰਡਰ ਸਮੇਤ ਉੱਤਰ ਪੂਰਬੀ ਜ਼ਿਲੇ ‘ਚ ਧਾਰਾ 144 ਲਾਗੂ
ਕਿਸਾਨਾਂ ਦੇ ਦਿੱਲੀ-ਚਲੋ ਮਾਰਚ ਨੂੰ ਲੈ ਕੇ ਰਾਜਧਾਨੀ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਿੰਧ ਬਾਰਡਰ (ਦਿੱਲੀ ਵਿੱਚ ਧਾਰਾ-144) ਸਮੇਤ ਉੱਤਰ ਪੂਰਬੀ ਜ਼ਿਲ੍ਹੇ ਵਿੱਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਕਿਸੇ ਵੀ ਤਰ੍ਹਾਂ ਦੀ ਭੀੜ ਇਕੱਠੀ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ।
ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਪੁਲਿਸ ਨੇ ਜਾਰੀ ਕੀਤੀ ਟਰੈਫਿਕ ਐਡਵਾਈਜ਼ਰੀ
ਦਿੱਲੀ ਟ੍ਰੈਫਿਕ ਐਡਵਾਈਜ਼ਰੀ: ਕਿਸਾਨਾਂ ਦੇ ਵਿਰੋਧ ਦੇ ਕਾਰਨ, ਦਿੱਲੀ ਪੁਲਿਸ ਨੇ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਟਰੈਫਿਕ ਐਡਵਾਈਜ਼ਰੀ ਸਾਰੀਆਂ ਮੁੱਖ ਸਰਹੱਦਾਂ ਲਈ ਜਾਰੀ ਕੀਤੀ ਗਈ ਹੈ। ਇਸ ਤਹਿਤ ਦਿੱਲੀ ਵਿਚ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਲਕੇ ਵਾਹਨਾਂ ਲਈ, ਦਿੱਲੀ ਵਿੱਚ ਆਵਾਜਾਈ ਲਈ ਮੁੱਖ ਸਰਹੱਦਾਂ ਦੀ ਬਜਾਏ ਨੇੜਲੇ ਸਥਾਨਕ ਸਰਹੱਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਕੈਥਲ ‘ਚ 15 ਪੁਲਿਸ ਨਾਕਿਆਂ ‘ਤੋ ਹੈ ਨਜ਼ਰ, ਕੰਟੇਨਰ ਲਗਾ ਕੇ ਕੀਤੀਆਂ ਸੜਕਾਂ ਬੰਦ
ਕਿਸਾਨਾਂ ਦਾ ਦਿੱਲੀ ਵੱਲ ਰੋਸ ਪ੍ਰਦਰਸ਼ਨ: ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਗੂਹਲਾ-ਚੀਕਾ ਵਿੱਚ ਸੁਰੱਖਿਆ ਬਲਾਂ ਦੀਆਂ ਪੰਜ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ। ਕੈਥਲ ਨੂੰ ਪੰਜਾਬ ਨਾਲ ਜੋੜਨ ਵਾਲੀਆਂ ਸਾਰੀਆਂ ਮੁੱਖ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸੜਕਾਂ ‘ਤੇ ਪੱਥਰਾਂ ਨਾਲ ਵੱਡੇ ਬੈਰੀਕੇਡ ਅਤੇ ਲੋਹੇ ਦੇ ਕੰਟੇਨਰ ਲਗਾਏ ਗਏ ਹਨ।
ਸ਼ੰਭੂ ਸਰਹੱਦ ਲਈ ਰਵਾਨਾ ਹੋਏ ਕਿਸਾਨਾਂ ਦੇ ਜੱਥੇ
Farmer Protest latest news: ਫ਼ਿਰੋਜ਼ਪੁਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 100 ਕਿਸਾਨਾਂ ਦੇ ਜੱਥੇ ਸ਼ੰਭੂ ਬਾਰਡਰ ਲਈ ਰਵਾਨਾ ਹੋ ਗਏ ਹਨ। ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
Farmers Protest: ਦਿੱਲੀ ਮਾਰਚ ਤੋਂ ਪਹਿਲਾਂ ਕਿਸਾਨ ਆਗੂ ਕੇਂਦਰੀ ਮੰਤਰੀਆਂ ਨਾਲ ਕਰਨਗੇ ਮੀਟਿੰਗ
Farmers protest news: ਦਿੱਲੀ ਜਾਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿੱਚ ਤਿੰਨ ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਨਾਲ ਮੀਟਿੰਗ ਕਰਨਗੀਆਂ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਸੈਕਟਰ 26, ਚੰਡੀਗੜ੍ਹ ਵਿਖੇ ਹੋਣੀ ਹੈ।
Chalo Delhi Farmers March: ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਕਿਸਾਨ ਫਤਹਿਗੜ੍ਹ ਸਾਹਿਬ ਵਿੱਚ ਹੋਣਗੇ ਇਕੱਠੇ
Farmers Protest Live Updates: ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਕਿਸਾਨ ਅੱਜ ਫਤਿਹਗੜ੍ਹ ਸਾਹਿਬ ਵਿੱਚ ਇਕੱਠੇ ਹੋਣਗੇ ਅਤੇ ਕੱਲ੍ਹ ਲਈ ਸਖ਼ਤ ਰਣਨੀਤੀ ਤਿਆਰ ਕਰਨਗੇ।
ਕੰਡਿਆਲੀ ਤਾਰ ਅਤੇ ਸੀਮਿੰਟ ਦੇ ਬੈਰੀਕੇਡਾਂ ਨਾਲ ਸੀਲ ਕੀਤੀ ਸਰਹੱਦ, ਕਿਸਾਨਾਂ ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਸਖ਼ਤ ਸੁਰੱਖਿਆ
Farmers Protest: ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਤੋਂ ਪਹਿਲਾਂ ਹਰਿਆਣਾ ਅਤੇ ਦਿੱਲੀ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਕਰੀਟ ਦੇ ਬਲਾਕ, ਕੰਡਿਆਲੀ ਤਾਰ ਅਤੇ ਸੀਮਿੰਟ ਦੇ ਬੈਰੀਕੇਡ ਲਗਾ ਕੇ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ।