ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਦੇ ਲਈ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ, ਜਿਹਨਾਂ ਦੇ ਹੱਕ ਵਿੱਚ ਪੂਰਾ ਪੰਜਾਬ ਕਿਸਾਨਾਂ ਦਾ ਸਾਥ ਦੇ ਰਿਹਾ ਹੈ l ਪੰਜਾਬ ਦੀ ਮਾਨ ਸਰਕਾਰ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਬਿਆਨ ਦਿੱਤੇ ਜਾ ਰਹੇ ਹਨ l ਦੂਜੇ ਪਾਸੇ ਪੰਜਾਬ ਦੇ ਲਈ ਵੀ ਮਾਨ ਸਰਕਾਰ ਵੱਲੋਂ ਲਗਾਤਾਰ ਵੱਖੋ ਵੱਖਰੇ ਪ੍ਰਕਾਰ ਦੇ ਐਲਾਨ ਕੀਤੇ ਜਾ ਰਹੇ ਹਨ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ 23 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ l ਜੀ ਹਾਂ, ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਪਰ ਇਸੇ ਦੌਰਾਨ ਤੁਹਾਨੂੰ ਦੱਸ ਦਈਏ ਕਿ ਇਹ ਐਲਾਨ ਸਿਰਫ ਮਹਾਨਗਰ ਜਲੰਧਰ ਦੇ ਲਈ ਹੀ ਕੀਤਾ ਗਿਆ ਹੈ, ਜਿੱਥੇ ਜਲੰਧਰ ਵਿੱਚ 23 ਫਰਵਰੀ ਨੂੰ ਪ੍ਰਸ਼ਾਸਨ ਨੇ ਇੱਕ ਅਹਿਮ ਐਲਾਨ ਕੀਤਾ, ਜਿਸ ਤਹਿਤ 23 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ‘ਚ ਪੂਰੇ ਦਿਨ ਦੀ ਛੁੱਟੀ ਰਹੇਗੀ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੱਢੇ ਜਾਣ ਵਾਲੇ ਸ਼ੋਭਾ ਯਾਤਰਾ ਸਬੰਧੀ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ।
ਜਿਸ ਕਾਰਨ ਹੁਣ ਮਹਾਨਗਰ ਜਲੰਧਰ ਵਿੱਚ 23 ਫਰਵਰੀ ਨੂੰ ਸਾਰੇ ਸਕੂਲ,ਕਾਲਜ, ਤੇ ਹੋਰਾਂ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦੇ ਵਿੱਚ ਛੁੱਟੀ ਹੋਵੇਗੀ l ਇਸ ਸਬੰਧੀ MP ਰਿੰਕੂ ਨੇ ਡੀਸੀ ਨੂੰ ਬੇਨਤੀ ਕੀਤੀ ਸੀ ਕਿ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣ ਨੂੰ ਯਕੀਨੀ ਬਣਾਉਣ।
ਲੋਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜਲੰਧਰ ਸ਼ਹਿਰ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰੱਖਣ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਇਸ ਬੇਨਤੀ ਨੂੰ ਪ੍ਰਸ਼ਾਸਨ ਵੱਲੋਂ ਅਮਲ ਦੇ ਵਿੱਚ ਲਿਆਂਦਾ ਗਿਆ।