ਸੰਗਰੂਰ 05 ਅਪ੍ਰੈਲ ( ਜਸਪਾਲ ਜੱਸੀ )
ਨਮਾਣਾ ਖੱਟਣ ਵਾਲੀਆਂ 51 ਸ਼ਖ਼ਸੀਅਤਾ ਨੂੰ ਮਿਲੇਗਾ ਡਾ ਅੰਬੇਡਕਰ ਸਟੇਟ ਐਵਾਰਡ
ਸਮਾਜ ਸੇਵਾ ਨੂੰ ਸਮਰਪਿਤ ਹੈ ਭਾਰਤੀਯ ਅੰਬੇਡਕਰ ਮਿਸ਼ਨ: ਸ਼੍ਰੀ ਦਰਸ਼ਨ ਕਾਂਗੜਾ
ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਭਾਰਤ) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵਾਰ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜੇ ਸਬੰਧੀ 21 ਅਪ੍ਰੈਲ 2024 ਨੂੰ ਸੰਗਰੂਰ ਦੇ ਸਿੱਧੂ ਜੰਕਸ਼ਨ ਵਿਖੇ ਸੂਬਾ ਪੱਧਰੀ ਵਿਸ਼ਾਲ ਸਮਾਰੋਹ ਕਰਵਾਇਆ ਜਾ ਰਿਹਾ ਹੈ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਬਾਬਾ ਸਾਹਿਬ ਸਿਰਫ ਦਲਿਤਾਂ ਦੇ ਮਸੀਹਾ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਮਹਾਨ ਆਗੂ ਹਨ ਜਿਨ੍ਹਾਂ ਨੇ ਆਪਣੀ ਕਲਮ ਨਾਲ ਭਾਰਤ ਦੇ ਸਵਿਧਾਨ ਦੀ ਰਚਨਾ ਕਰਕੇ ਸਭਨਾਂ ਨੂੰ ਬਰਾਬਰਤਾ ਦੇ ਹੱਕ ਦਿਵਾਏ ਹਨ ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਸ਼੍ਰੀ ਦਰਸ਼ਨ ਕਾਂਗੜਾ ਪੱਤਰਕਾਰਾ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਦਾ ਮੁੱਖ ਮੰਤਵ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਝਣ ਵਾਲੇ ਸਾਥੀਆਂ ਨੂੰ ਇੱਕਜੁੱਟ ਕਰਨਾ, ਦੱਬੇ ਕੁੱਚਲੇ ਤੇ ਲਿਤਾੜੇ ਹੋਏ ਲੋਕਾਂ ਦੀ ਭਲਾਈ ਲਈ ਕੰਮ ਕਰਨਾ, ਉਨ੍ਹਾਂ ਨੂੰ ਇੰਨਸਾਫ਼ ਦਿਵਾਉਣਾ, ਉਨ੍ਹਾਂ ਦੀ ਹਰ ਪੱਖੋਂ ਮਦਦ ਕਰਨਾ, ਲਾਚਾਰ ਲੋਕਾਂ ਦਾ ਇਲਾਜ ਕਰਵਾਉਣਾ, ਆਰਥਿਕ ਤੌਰ ਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਉਨ੍ਹਾਂ ਦੇ ਪਰਿਵਾਰਾ ਦੀ ਹਰ ਪੱਖੋਂ ਸਹਾਇਤਾ ਕਰਨਾ, ਜ਼ਰੂਰਤ ਮੰਦ ਬੱਚਿਆਂ ਦਾ ਵਿਦਿਅਕ ਪੱਧਰ ਉੱਚਾ ਚੁੱਕਣਾ, ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨਾ, ਉਨ੍ਹਾਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਪ੍ਰੇਰਿਤ ਕਰਨਾ, ਵੱਖ ਵੱਖ ਖੇਤਰਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਨਿਮਾਣਾ ਖੱਟਣ ਵਾਲੇ ਲੋਕਾਂ ਦਾ ਵਿਸ਼ੇਸ਼ ਸਨਮਾਨ ਕਰਨਾ, ਨਸ਼ਿਆਂ ਦੀ ਰੋਕਥਾਮ ਲਈ ਵੱਖ ਵੱਖ ਸੈਮੀਨਾਰ ਕਰਵਾਉਣਾ ਅਤੇ ਬਾਬਾ ਸਾਹਿਬ ਦੀ ਸੋਚ ਨੂੰ ਘਰ ਘਰ ਲੈਕੇ ਜਾਣਾ ਹੈ।
ਕੌਮੀ ਪ੍ਰਧਾਨ ਨੇ ਕਿਹਾ ਕਿ 21 ਅਪ੍ਰੈਲ ਨੂੰ ਹੋ ਰਹੇ ਸੂਬਾ ਪੱਧਰੀ ਵਿਸ਼ਾਲ ਸਮਾਰੋਹ ਬਾਬਾ ਸਾਹਿਬ ਤੂਝੇ ਸਲਾਮ ਵਿੱਚ ਪੰਜਾਬ ਭਰ ਵਿਚੋਂ ਸਮਾਜ ਸੇਵੀ ਅਤੇ ਵੱਖ ਵੱਖ ਖੇਤਰਾਂ ਵਿੱਚ ਪੁਲਾਂਘਾਂ ਪੁੱਟਣ ਵਾਲੀਆਂ 51 ਸ਼ਖ਼ਸੀਅਤਾ ਦਾ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸਭਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।
ਇਸ ਮੌਕੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨਾਲ ਮਹਿਲਾ ਵਿੰਗ ਦੇ ਕੌਮੀ ਪ੍ਰਧਾਨ ਸ਼੍ਰੀਮਤੀ ਹਰਜਿੰਦਰ ਕੌਰ ਚੱਬੇਵਾਲ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸ਼੍ਰੀ ਮੁਕੇਸ਼ ਰਤਨਾਕਰ ਆਦਿ ਹਾਜ਼ਰ ਸਨ।
Posted By SonyGoyal