ਸ਼ਹਿਣਾ ਭਦੌੜ 22 ਮਈ (ਮਨਿੰਦਰ ਸਿੰਘ)
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਜੋੜਨ ਦੀ ਰਾਜਨੀਤੀ ਕਰਦੀ ਹੈ ਨਾ ਕਿ ਦੂਜੀਆਂ ਪਾਰਟੀਆਂ ਵਾਂਗ ਤੋੜਨ ਦੀ।
ਮਨੀਸ਼ ਗਰਗ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਰਹਿਨੁਮਾਈ ਅਤੇ ਬਲਾਕ ਪ੍ਰਧਾਨ ਮੋਨੂ ਸ਼ਰਮਾ, ਗਗਨਦੀਪ ਪੰਜੂ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਅਤੇ ਬਿੰਦਰੀ ਸ਼ਰਮਾ ਦੀ ਅਗਵਾਈ ਹੇਠ ਭਦੌੜ ਦੇ ਵਾਰਡ ਨੰਬਰ 3 ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਾਡੇ ਸਿਆਸਤਦਾਨਾਂ ਨੇ ਧਰਮ, ਜਾਤ, ਫਿਰਕੇ ਦੇ ਆਧਾਰ ਉੱਤੇ ਵੰਡੀਆਂ ਹੀ ਪਾਈਆਂ ਹਨ, ਪਰ ਆਮ ਆਦਮੀ ਪਾਰਟੀ ਹਰ ਵਰਗ ਨੂੰ ਨਾਲ ਲੈਕੇ ਚੱਲਣ ਵਿੱਚ ਵਿਸ਼ਵਾਸ਼ ਰੱਖਦੀ ਹੈ, ਜਿਸ ਤਹਿਤ ‘ਆਪ’ ਦਾ ਟੀਚਾ ਲੋਕਾਂ ਨੂੰ ਆਪਸ ਵਿੱਚ ਜੋੜਨਾ ਹੈ।
ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲੋਕ ਸਭਾ ਚੋਣਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ ਉਤੇ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਨਵੀਂ ਕੇਂਦਰ ਸਰਕਾਰ ਵਿੱਚ ‘ਆਪ’ ਅਹਿਮ ਰੋਲ ਨਿਭਾਏਗੀ।
ਉਨ੍ਹਾਂ ਕਿਹਾ ਕਿ ‘ਆਪ’ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ੍ਹ ਸੋਨੇ ਦੀ ਚਿੜੀ ਬਣਾਉਣਾ ਹੈ ਤੇ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਦੋ ਸਾਲਾਂ ਵਿੱਚ ਲਾਮਿਸਾਲ ਕੰਮ ਕੀਤੇ ਹਨ।
ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਾਰਿਆਂ ਨੂੰ ਇਕ-ਜੁੱਟ ਹੋ ਕੇ ਮੀਤ ਹੇਅਰ ਨੂੰ ਪਾਰਲੀਮੈਂਟ ਵਿੱਚ ਭੇਜਣਾ ਚਾਹੀਦਾ ਹੈ ਤਾਂ ਜੋ ਉਹ ਸੰਗਰੂਰ ਦੇ ਹੱਕਾਂ ਦੀ ਰਾਖੀ ਕਰ ਸਕਣ।
ਇਸ ਮੌਕੇ ਅਸ਼ੋਕ ਰਾਮ ਮੀਤ ਪ੍ਰਧਾਨ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਬਲਵੀਰ ਸਿੰਘ, ਮੋਨੂੰ ਸ਼ਰਮਾ ਬਲਾਕ ਪ੍ਰਧਾਨ ਭਦੌੜ, ਕੀਰਤ ਸਿੰਗਲਾ ਜੁਆਇੰਟ ਸੈਕਟਰੀ ਲੀਗਲ ਸੈੱਲ ਪੰਜਾਬ, ਮੈਡਮ ਜਸਵੰਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਸੇਵਕ ਸਿੰਘ ਛੰਨਾਂ ਜਿਲਾ ਪ੍ਰਧਾਨ ਐਸ ਸੀ ਵਿੰਗ, ਜੋਗਿੰਦਰ ਸਿੰਘ ਦੀਪਗੜ੍ਹ ਸਰਕਲ ਪ੍ਰਧਾਨ ਸ਼ਕਤੀ ਬੱਤਾ, ਗਗਨਦੀਪ ਪੰਜੂ ਬਲਾਕ ਪ੍ਰਧਾਨ ਸ਼ੋਸ਼ਲ ਮੀਡੀਆ, ਕੁਲਦੀਪ ਸਿੰਘ, ਸੁਰਜੀਤ ਸਿੰਘ, ਹਰਬੰਤ ਸਿੰਘ, ਸੋਨੂ ਸਿੰਗਲਾ ਵਪਾਰੀ ਆਗੂ, ਬਾਬੂ ਪੀਨਾ ਨਾਥ, ਲਾਲੀ ਸ਼ਰਮਾ, ਬਿੰਦਰੀ ਸ਼ਰਮਾ, ਸੁਰਜੀਤ ਸਿੰਘ ਟਰੱਕ ਆਪ੍ਰੇਟਰ, ਕਾਲਾ ਸਿੰਘ ਟਰੱਕ ਆਪ੍ਰੇਟਰ, ਮਿੰਕੂ ਆਨੰਦ, ‘ਆਪ’ ਦੇ ਸੀਨੀਅਰ ਆਗੂ ਹੇਮ ਰਾਜ ਸ਼ਰਮਾ, ਚਮਕੌਰ ਸਿੰਘ ਕੌਰਾ, ਅਮਨਦੀਪ ਸਿੰਘ ਦੀਪਾ ਇੰਚਾਰਜ ਸਪੋਰਟਸ ਵਿੰਗ, ਰਾਜਵਿੰਦਰ ਕੌਰ ਰੂਬੀ, ਰਜਿੰਦਰ ਕਾਲਾ ਸ਼ਹਿਰੀ ਪ੍ਰਧਾਨ, ਗੁਰਪ੍ਰੀਤ ਸਿੰਘ ਧਾਲੀਵਾਲ, ਜਗਰਾਜ ਸਿੰਘ ਰਾਜੂ ਭਲੇਰੀਆ, ਕਾਕਾ ਸਿੰਘ ਭਲੇਰੀਆ, ਬਾਬਾ ਗੁਰਦੇਵ ਸਿੰਘ, ਰਾਜਦੀਪ ਸਿੰਘ ਚੀਮਾ, ਵਲੰਟੀਅਰ ਨਛੱਤਰ ਸਿੰਘ, ਗੋਰਾ ਸਿੰਘ, ਵਿੱਕੀ ਸਿੰਘ, ਅਮਰਜੀਤ ਸਿੰਘ ਅੰਬਾ, ਕੁਲਦੀਪ ਸਿੰਘ ਵਿੱਕੀ, ਰਾਜੂ ਸਿੰਘ, ਗੋਪੀ ਸਿੰਘ, ਹਰਸ਼ਦੀਪ ਸਿੰਘ ,ਡਾ ਸੁਖਵਿੰਦਰ ਸੋਨੂੰ ਪ੍ਰਧਾਨ ਮੁਸਲਿਮ ਵਿੰਗ, ਸਲੀਮ ਖਾਂ ਸਣੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।
Posted By SonyGoyal