ਮਹਿਲਕਲਾਂ, ਸ਼ੇਰਪੁਰ,ਸੰਗਰੂਰ 24 ਮਈ (ਮਨਿੰਦਰ ਸਿੰਘ)
ਐਸਸੀ ਭਾਈਚਾਰੇ ਨੂੰ ਲਾਮਵੰਦ ਕਰ ਕਾਂਗਰਸ ਦੇ ਹੱਕ ਵਿੱਚ ਕਰ ਰਹੇ ਹਨ ਚੋਣ ਪ੍ਰਚਾਰ
ਸੁਖਪਾਲ ਖਹਿਰਾ ਪੰਜਾਬ ਦਾ ਅਨਮੋਲ ਹੀਰਾ: ਸ਼੍ਰੀ ਦਰਸ਼ਨ ਸਿੰਘ ਕਾਂਗੜਾ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਲੀਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਪੂਰੀ ਤਰ੍ਹਾਂ ਡਟੇ ਹੋਏ ਹਨ ਜ਼ੋ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਲਾਮਵੰਦ ਕਰ ਕਾਂਗਰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦਿਆਂ ਦਰਸ਼ਨ ਕਾਂਗੜਾ ਵੱਲੋਂ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਸੁਖਪਾਲ ਖਹਿਰਾ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਕੰਮ ਕੀਤਾ ਹੈ ਅਤੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਦ-ਜਦ ਵੀ ਦੇਸ਼ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਉਨ੍ਹਾਂ ਬਾਬਾ ਸਾਹਿਬ ਦੇ ਲਿਖੇ ਸਵਿਧਾਨ ਅਨੁਸਾਰ ਹੀ ਕੰਮ ਕੀਤਾ ਹੈ ਜਿੱਥੇ ਇਸ ਸਮੇਂ ਦੌਰਾਨ ਦੇਸ਼ ਦੀ ਸੱਤਾ ਅਤੇ ਹੋਰ ਖੇਤਰਾਂ ਵਿੱਚ ਦਲਿਤ ਭਾਈਚਾਰੇ ਨੂੰ ਬਰਾਬਰ ਦਾ ਦਰਜਾ ਦਿੱਤਾ ਗਿਆ ਹੈ ਏਥੋਂ ਤੱਕ ਕਿ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਦਲਿਤਾਂ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਨਾਲ ਨੌਂਹ ਮਾਸ ਦਾ ਰਿਸ਼ਤਾ ਹੈ ਅਤੇ ਹਮੇਸ਼ਾ ਰਹੇਗਾ ਦਰਸ਼ਨ ਕਾਂਗੜਾ ਨੇ ਸੁਖਪਾਲ ਖਹਿਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਹਿਰਾ ਸਾਹਿਬ ਇੱਕ ਦਲੇਰ ਲੀਡਰ ਹਨ ਜਿਨ੍ਹਾਂ ਹਮੇਸ਼ਾ ਹੀ ਹੱਕ ਸੱਚ ਤੇ ਪਹਿਰਾ ਦਿੱਤਾ ਹੈ ਅਤੇ ਹਮੇਸ਼ਾ ਲੋਕਾਂ ਹੀ ਗਰੀਬ ਵਰਗ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸੁਖਪਾਲ ਖਹਿਰਾ ਪੰਜਾਬ ਦਾ ਅਨਮੋਲ ਹੀਰਾ ਹੈ ਇਸ ਖੁਸ਼ ਕਿਸਮਤ ਹਾਂ ਕਿ ਇਹ ਹੀਰਾ ਲੋਕ ਸਭਾ ਹਲਕਾ ਸੰਗਰੂਰ ਦੇ ਹਿੱਸੇ ਆਇਆ ਹੈ ਜਿਸ ਨੂੰ ਲੈਕੇ ਹਲਕੇ ਅੰਦਰ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ ਹਲਕੇ ਦੇ ਲੋਕ ਹਰ ਪੱਧਰ ਤੋਂ ਉੱਪਰ ਉੱਠ ਕੇ ਪੂਰੇ ਜ਼ੋਰਸ਼ੋਰ ਨਾਲ ਖ਼ੁਦ ਹੀ ਖਹਿਰਾ ਸਾਹਿਬ ਦੀ ਚੋਣ ਮੁਹਿੰਮ ਸੰਭਾਲ ਰਹੇ ਹਨ ਸ਼੍ਰੀ ਕਾਂਗੜਾ ਨੇ ਸੁਖਪਾਲ ਖਹਿਰਾ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਕਿ ਇਸ ਮੌਕੇ ਹੋਰ ਵੀ ਆਗੂ ਹਾਜ਼ਰ ਸਨ।
Posted By SonyGoyal