ਅੰਮ੍ਰਿਤਸਰ 5 ਜੁਲਾਈ (ਯੂਨੀਵਿਜ਼ਨ ਨਿਊਜ਼ ਇੰਡੀਆ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਹਨਾਂ ਦੇ ਘਰਾਂ ਨੇੜੇ ਦੇਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਹੈ , ਜਿਸ ਦੇ ਚਲਦੇ ਹਰੇਕ ਐਸਡੀਐਮ ਵੱਲੋਂ ਆਪਣੀ ਸਬ ਡਿਵੀਜ਼ਨ ਵਿੱਚ ਕੈਂਪ ਉਲੀਕੇ ਜਾ ਰਹੇ ਹਨ ,ਜਿੱਥੇ ਪਹੁੰਚ ਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਕਰਦੇ ਹਨ ਤੇ ਉਹਨਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਉਂਦੇ ਹਨ।
ਇਹਨਾਂ ਕੈਂਪਾਂ ਦੀ ਲੜੀ ਤਹਿਤ 9 ਜੁਲਾਈ ਨੂੰ ਬੱਚੀ ਵੰਡ ਵਿਖੇ , 11 ਜੁਲਾਈ ਨੂੰ ਸਰਕਾਰੀ ਕਾਲਜ ਅਜਨਾਲਾ, 16 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਵੇਰਕਾ ਅਤੇ ਇੱਕ ਅਗਸਤ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਨਾਗ ਕਲਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰਹੇਗਾ। ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪਾਂ ਵਿੱਚ ਲੋਕ ਮਸਲਿਆਂ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਉਹਨਾਂ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇਗਾ।