ਬਰਨਾਲਾ, 18 ਜੁਲਾਈ (ਮਨਿੰਦਰ ਸਿੰਘ) ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਬੀ. ਬੀ. ਐੱਸ ਤੇਜੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸ਼੍ਰੀਮਤੀ ਪੂਨਮਦੀਪ ਕੌਰ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ, ਸ਼੍ਰੀ ਸੰਦੀਪ ਕੁਮਾਰ ਮਲਿਕ ਮਾਨਯੋਗ ਐੱਸ. ਐੱਸ ਪੀ. ਬਰਨਾਲਾ, ਸ਼੍ਰੀ ਬਿਕਰਮਜੀਤ ਸਿੰਘ ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਕਪਿਲ ਦੇਵ ਸਿੰਗਲਾ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਗੁਰਬੀਰ ਸਿੰਘ ਮਾਨਯੋਗ ਸਿਵਲ ਜੱਜ (ਸ. ਡ. ), ਸ਼੍ਰੀ ਮਦਨ ਲਾਲ ਮਾਨਯੋਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮਨੀਸ਼ ਗਰਗ ਮਾਨਯੋਗ ਸੀ. ਜੇ. ਐੱਮ, ਸ਼੍ਰੀ ਜਸਵਿੰਦਰ ਢਿੱਲੋਂ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ, ਸ਼੍ਰੀ ਕੁਲਵਿੰਦਰ ਸਿੰਘ ਸੁਪਰਡੈਂਟ ਜਿਲ੍ਹਾ ਜੇਲ ਬਰਨਾਲਾ, ਸ਼੍ਰੀ ਰੁਪਿੰਦਰ ਸੰਧੂ ਐਡਵੋਕੇਟ ਮੈਂਬਰ ਅਤੇ ਸ਼੍ਰੀ ਅਜੀਤ ਸਿੰਘ ਜੰਗਲਾਤ ਅਫ਼ਸਰ ਮੌਜੂਦ ਸਨ। ਸ਼੍ਰੀ ਬੀ. ਬੀ. ਐੱਸ ਤੇਜੀ, ਮਾਨਯੋਗ ਸੈਸ਼ਨਜ਼ ਜੱਜ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾਆ ਕਾਨੂੰਨੀ ਸੇਵਾਵਾ ਅਥਾਰਟੀ ਬਰਨਾਲਾ ਵੱਲੋ੍ਹਂ ਪਿਛਲੀਆਂ ਦੋ ਤਿਮਾਹੀਆਂ ਦੌਰਾਨ ਕੁੱਲ 370 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਮੁਹੱਈਆ ਕਰਵਾਏ ਗਏ। ਇਸਤੋਂ ਇਲਾਵਾਂ ਮਿਤੀ 09. 03. 2024 ਅਤੇ 11. 05. 2024 ਨੂੰ ਕੌਮੀ ਲੋਕ ਅਦਾਲਤਾ ਦਾ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਕ੍ਰਮਵਾਰ 5105 ਅਤੇ 4882 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੇੱਸ. ਏ ਐੱਸ. ਨਗਰ ਦੀਆਂ ਸਕੀਮਾਂ ਨਾਲ ਸਬੰਧਿਤ 155 ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ ਅਤੇ ਜਿਸ ਨਾਲ ਤਕਰੀਬਨ 15000 ਲੋਕਾਂ ਨੂੰ ਫਾਇਦਾ ਮਿਲਿਆ । ਉਨ੍ਹਾਂ ਦੱਸਿਆ ਕਿ ਮਿਤੀ 14. 09. 2024 ਅਤੇ 14. 12. 2024 ਨੂੰ ਅਗਲੀਆਂ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਣਾ ਹੈ ਅਤੇ ਉਨ੍ਹਾਂ ਹਾਜ਼ਰ ਮੈਂਬਰਾਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੌਮੀ ਲੋਕ ਅਦਾਲਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲ ਜੁਲਾਈ ਤੋਂ ਸਤੰਬਰ 2024 ਤੱਕ ਰੁੱਖ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਜ਼ਲ੍ਹਾ ਬਰਨਾਲਾ ਦੇ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਮਿਤੀ 19. 07. 2024 ਨੂੰ ਜ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਵਣ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਇੱਕ ਸਟਾਲ ਲਗਾਈ ਜਾਣੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਵੱਧ ਤੋਂ ਵੱਧ ਰੁੱਖ ਲਗਾਏ ਜਾ ਸਕਣ।