ਬਠਿੰਡਾ 05 ਸਤੰਬਰ ( ਸੋਨੀ ਗੋਇਲ )

ਬਠਿੰਡਾ ਵਿੱਚ ਬੱਚਿਆਂ ਨੂੰ ਸਕੂਲ ਤੋਂ ਲੈ ਕੇ ਜਾ ਰਹੇ ਇੱਕ ਆਟੋ ਨੂੰ ਫਾਰਚੂਨਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।

ਜਿਸ ਕਾਰਨ ਰਸਤੇ ਵਿੱਚ ਸਕੂਲੀ ਬੱਚਿਆਂ ‘ਚ ਹਫੜਾ-ਦਫੜੀ ਮੱਚ ਗਈ।

ਇਸ ਹਾਦਸੇ ‘ਚ 12 ਬੱਚੇ ਜ਼ਖਮੀ ਹੋ ਗਏ ਹਨ। ਜਿਸ ਵਿੱਚ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਬੱਚਿਆਂ ਦਾ ਹਸਪਤਾਲ ‘ਚ ਇਲਾਜ ਜਾਰੀ

ਹਾਦਸੇ ਤੋਂ ਬਾਅਦ ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।

ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ‘ਚ ਆਟੋ ਚਾਲਕ ਵੀ ਜ਼ਖਮੀ ਹੋ ਗਿਆ ਅਤੇ ਉਹ ਵੀ ਹਸਪਤਾਲ ‘ਚ ਦਾਖਲ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਫਾਰਚੂਨਰ ਕਾਰ ਦਾ ਅਗਲਾ ਹਿੱਸਾ ਟੁੱਟ ਗਿਆ।

ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਮੈਨੇਜਮੈਂਟ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚ ਗਏ।

ਇਸ ਹਾਦਸੇ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਦਸਾ ਕਿਸ ਕਾਰਨ ਹੋਇਆ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ

Posted By Sony Goyal

Leave a Reply

Your email address will not be published. Required fields are marked *