ਤਪਾ, 28 ਫਰਵਰੀ ( ਸੋਨੀ ਗੋਇਲ )
ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਲਈ ਸਹੂਲਤਾਂ ਦਾ ਲਿਆ ਜਾਇਜ਼ਾ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ ਤਿੰਨ ਮੰਜ਼ਿਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੈ।
ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਏਥੇ ਬਾਬਾ ਫੂਲ ਬਿਰਧ ਆਸ਼ਰਮ ਦਾ ਦੌਰਾ ਕੀਤਾ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਨਾਲ ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਬਿਰਧ ਆਸ਼ਰਮ ਦੀ ਇਮਾਰਤ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਮੈਡਮ ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਿਰਧ ਆਸ਼ਰਮ ਲਈ ਹਰ ਲੋੜੀਂਦਾ ਸਮਾਨ, ਫਰਨੀਚਰ, ਕੱਪੜੇ, ਰਸੋਈ ਦਾ ਸਮਾਨ ਆਦਿ ਮੁਹਈਆ ਕਰਵਾ ਦਿੱਤਾ ਗਿਆ ਹੈ ਜੋ ਕਿ ਬਜ਼ੁਰਗਾਂ ਨੂੰ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਲੀ ਇਮਾਰਤ ਨੂੰ ਐੱਡਮਿਨ ਬਲਾਕ, 72 ਬੈਡਜ਼ ਵਾਲੇ ਕਮਰੇ, ਰਸੋਈ, ਵੱਡੇ ਹਾਲ, ਲਾਇਬ੍ਰੇਰੀ ਤੇ ਮੈਡੀਕਲ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਡੇਅ ਕੇਅਰ ਇਮਾਰਤ ਵੀ ਹੈ, ਜਿੱਥੇ ਆਸ – ਪਾਸ ਇਲਾਕੇ ਦੇ ਬਜ਼ੁਰਗ ਦਿਨ ਵੇਲੇ ਆਪਣਾ ਸਮਾਂ ਵਧੀਆ ਤਰੀਕੇ ਨਾਲ ਗੁਜ਼ਾਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸੁਪਰਡੈਂਟ, ਕਲੈਰੀਕਲ ਸਟਾਫ਼, ਰਸੋਈਆ, ਸਫਾਈ ਸੇਵਕ, ਸੁਰਖਿਆ ਗਾਰਡ ਸਣੇ ਹੋਰ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ।
ਇਸ ਮੌਕੇ ਐੱਸ ਪੀ (ਐਚ) ਸ੍ਰੀ ਸੌਰਭ ਜਿੰਦਲ, ਐੱਸਡੀਐਮ ਤਪਾ ਸ੍ਰੀ ਰਿਸ਼ਭ ਬਾਂਸਲ, ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Posted By SonyGoyal