ਤਪਾ, 16 ਅਪ੍ਰੈਲ ( ਮਨਿੰਦਰ ਸਿੰਘ )

    ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਨੁੱਕੜ ਨਾਟਕ ਕਰਵਾਇਆ ਗਿਆ ।

    ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੀ ਨਾਟਕ ਮੰਡਲੀ ਨੇ ਨੁਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ।

    ਨੁੱਕੜ ਨਾਟਕਾਂ ਨੇ ਇਸ ਚਿੰਤਾਜਨਕ ਵਿਸ਼ੇ ‘ਤੇ ਚਾਨਣਾ ਪਾਇਆ ਅਤੇ ਨਸ਼ਿਆਂ ਦੀ ਰੋਕਥਾਮ ਦੀ ਮਹਹੱਤਾ ‘ਤੇ ਜ਼ੋਰ ਦਿੱਤਾ।

    ਇਸ ਮੌਕੇ ਨਾਟਕਾਂ ਰਾਹੀਂ ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ ਗਿਆ।

    ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਉੱਤੇ ਚਾਨਣਾ ਪਾਇਆ ਕਿ ਇਹ ਮਨੁੱਖਤਾ ਲਈ ਬਹੁਤ ਘਾਤਕ ਹੈ।

    ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਸਿਰਫ਼ ਇਕ ਵਿਅਕਤੀ ਲਈ ਹੀ ਨੁਕਸਾਨਦੇਹ ਸਗੋਂ ਪਰਿਵਾਰ ਅਤੇ ਸਮਾਜ ਲਈ ਵੀ ਗੰਭੀਰ ਸੱਮਸਿਆ ਬਣੀ ਹੋਈ ਹੈ।

    ਉਨ੍ਹਾਂ ਕਿਹਾ ਕਿ ਮੀਡੀਆ ਵੀ ਨਸ਼ੀਲੇ ਪਾਦਰਥਾਂ ਦੀ ਵਰਤੋਂ ਨਾਲ ਹੋਣ ਵਾਲੇ ਖਤਰਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ।

    ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਜਾ ਕੇ ਨੁਕੜ ਨਾਟਕ ਹੋਣਗੇ ਇਹ ਇਕ ਅਜਿਹਾ ਤਰੀਕਾ ਜਿਹਨਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਸਕਦਾ ਹੈ।

    ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਚੰਗੀ ਸੇਧ ਦੇਣ ਅਤੇ ਉਨ੍ਹਾਂ ਦਾ ਧਿਆਨ ਰੱਖਣ।

    ਇਸ ਮੌਕੇ ਕਾਲਜ ਤੋਂ ਪ੍ਰੋ. ਸੰਦੀਪ ਸ਼ਰਮਾ, ਪ੍ਰੋ. ਮਨਪ੍ਰੀਤ ਸਿੰਘ (ਸਮਾਜ ਸ਼ਾਸਤਰ ), ਪ੍ਰੋ. ਜਗਦੀਪ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਡਾ. ਜਸਵੰਤ ਸਿੰਘ, ਪ੍ਰੋ. ਦੇਵ ਕਰਨ, ਡਾ. ਬਿਕਰਮਜੀਤ ਪੁਰਬਾ, ਪ੍ਰੋ. ਚਰਨਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਸੀਨੀਅਰ ਸਹਾਇਕ ਮਲਕੀਤ ਸਿੰਘ, ਕਲਰਕ ਹਰਦੀਪ ਭੂੰਦੜ ਆਦਿ ਸਮੂਹ ਸਟਾਫ ਹਾਜ਼ਰ ਸੀ।

    Posted By SonyGoyal

    Leave a Reply

    Your email address will not be published. Required fields are marked *