ਬਠਿੰਡਾ ਦਿਹਾਤੀ 02 ਮਈ (ਜਸਵੀਰ ਸਿੰਘ)

ਅੱਜ ਬਠਿੰਡਾ ਲੋਕ ਸਭਾ ਦੇ ਐਮ ਪੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਮੌੜ ਹਲਕੇ ਦੇ ਪਿੰਡ ਬਗੇਹਰ ਚੜਤ ਸਿੰਘ ਦੇ ਕਲੱਬ ਦੇ ਪ੍ਰਧਾਨ ਤੇ ਪਿੰਡ ਦੀ ਸਰਪੰਚ ਦੇ ਪਤੀ ਗੁਰ ਸਵਿੰਦਰ ਸਿੰਘ ਨੂੰ ਦਿੱਤੀ ਗਈ।ਇਸ ਮੌਕੇ ਤੇ ਮੌੜ ਹਲਕੇ ਦੇ ਇੰਚਾਰਜ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਲਈ ਗ੍ਰਾਂਟ ਦੀ ਮੰਗ ਕੀਤੀ ਗਈ। ਬਠਿੰਡਾ ਲੋਕ ਸਭਾ ਦੇ ਐਮ ਪੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਮੌਕੇ ਤੇ ਸੱਤ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ।ਇਹ ਗ੍ਰਾਂਟ ਜਾਰੀ ਕਰਦੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਬਠਿੰਡਾ ਵਿਖੇ ਦਫ਼ਤਰ ਵਿੱਚ ਹੋਏ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਲਈ ਲੋੜ ਮੁਤਾਬਿਕ ਹੋਰ ਗ੍ਰਾਂਟ ਜਾਰੀ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਗਈ। ਪਿੰਡ ਬੰਗੇਹਰ ਚੜਤ ਸਿੰਘ ਦੀ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਹਰਪ੍ਰੀਤ ਕੌਰ ਢਿੱਲੋਂ ਨੇ ਐਮ ਪੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸੱਤ ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਤੇ ਧੰਨਵਾਦ ਕੀਤਾ ਅਤੇ ਸ਼ਿਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਪਿੰਡ ਦੇ ਨੌਜਵਾਨਾਂ ਤੋਂ ਇਲਾਵਾ ਪੰਚ ਲਖਵੀਰ ਸਿੰਘ,ਪੰਚ ਗੁਰਦੀਪ ਸਿੰਘ,ਪੰਚ ਜਗਮੀਤ ਸਿੰਘ,ਪੰਚ ਪਰਮਜੀਤ ਕੌਰ ਤੇ ਪੰਚ ਕਰਮਜੀਤ ਕੌਰ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਆਕਤੀ ਹਾਜ਼ਰ ਸਨ।

Posted By SonyGoyal

Leave a Reply

Your email address will not be published. Required fields are marked *