ਬਠਿੰਡਾ, 02 ਮਈ (ਜਸਵੀਰ ਸਿੰਘ)
1 ਮਾਰਚ ਤੋਂ ਹੁਣ ਤੱਕ 240 ਮੁਕੱਦਮੇ ਕੀਤੇ ਦਰਜ 384 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ-ਐਸਐਸਪੀ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਚਲਾਈ ਮੁਹਿੰਮ ਤਹਿਤ ਅੱਜ ਸਥਾਨਕ ਬੇਅੰਤ ਸਿੰਘ ਨਗਰ ਵਿਖੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਪੁਲਿਸ ਵੱਲੋਂ ਰਮੇਸ਼ ਸਾਹਨੀ ਉਰਫ ਰੈਂਬੋ ਪੁੱਤਰ ਮਜਨੂ ਸਾਹਨੀ ਅਤੇ ਕੇਵਲ ਸਿੰਘ ਪੁੱਤਰ ਬਲਵੰਤ ਸਿੰਘ ਦੀ ਨਜ਼ਾਇਜ ਪ੍ਰਾਪਟਰੀ ਨੂੰ ਢਾਇਆ ਗਿਆ। ਇਸ ਤੋਂ ਇਲਾਵਾ ਭਿੰਦਰ ਸਿੰਘ ਦੇ 25-25 ਗਜ ਦੇ ਦੋ ਕੁਆਰਟਰਾਂ ਨੂੰ ਵੀ ਸੀਲ ਕੀਤਾ ਗਿਆ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਰਮੇਸ਼ ਸਾਹਨੀ ਉਰਫ ਰੈਂਬੋ ਉਪਰ ਨਸ਼ੇ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਦੇ ਤਹਿਤ 12 ਮੁੱਕਦਮੇ ਅਤੇ ਕੇਵਲ ਸਿੰਘ ਪੁੱਤਰ ਬਲਵੰਤ ਸਿੰਘ ਉਪਰ ਵੱਖ-ਵੱਖ ਧਰਾਵਾਂ ਦੇ ਤਹਿਤ 5 ਮੁਕੱਦਮੇ ਦਰਜ ਹਨ। ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ 1 ਮਾਰਚ 2025 ਤੋਂ 240 ਮੁਕੱਦਮੇ ਦਰਜ ਕਰਕੇ 384 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 17 ਵੱਡੇ ਤਸਕਰ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਨਸ਼ਾਂ ਤਸਕਰਾਂ ਦੀ 08 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋਂ ਕਾਨੂੰਨੀ ਪ੍ਰੀਕ੍ਰਿਆ ਮੁਤਾਬਿਕ ਮੰਨਜੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਵੇਗਾ। ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਆਪ ਦੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।
Posted By SonyGoyal