ਰਾਮਾਂ ਮੰਡੀ, 03 ਮਈ (ਬਲਵੀਰ ਸਿੰਘ ਬਾਘਾ)
ਇੰਸਪੈਕਟਰ ਹਰਬੰਸ ਸਿੰਘ ਨੇ ਚਿੱਟੇ ਸਮੇਤ ਹਰਬੰਸ ਸਿੰਘ ਕਮਾਲੂ ਨੂੰ ਕੀਤਾ ਗ੍ਰਿਫਤਾਰ
ਰਾਮਾਂ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਹਰਬੰਸ ਸਿੰਘ ਵੱਲੋਂ ਸ਼ੁਕਰਵਾਰ ਨੂੰ ਦੇਰ ਸ਼ਾਮ ਸਥਾਨਕ ਕਮਾਲੂ ਰੋਡ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਹਰਬੰਸ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਕਮਾਲੂ ਰੋਡ ਤੇ ਗਸ਼ਤ ਕਰ ਰਹੀ ਸੀ ਕਿ ਰਾਹ ਵਿਚ ਦੋ ਵਿਅਕਤੀ ਹਰਬੰਸ ਸਿੰਘ ਵਾਸੀ ਪਿੰਡ ਕਮਾਲੂ ਅਤੇ ਗੁਰਦਿਆਲ ਸਿੰਘ ਵਾਸੀ ਪਿੰਡ ਦਾਦੂ ਜ਼ਿਲ੍ਹਾ ਸਿਰਸਾ ਹਰਿਆਣਾ ਸੜਕ ਕਿਨਾਰੇ ਸ਼ੱਕੀ ਹਾਲਤ ਵਿੱਚ ਖੜ੍ਹੇ ਦਿਖਾਈ ਦਿੱਤੇ।
ਪੁਲਿਸ ਵੱਲੋਂ ਜਦੋਂ ਉਹਨਾਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਜੋ ਉਹ ਸਪਲਾਈ ਕਰਨ ਲਈ ਗਾਹਕ ਦੀ ਭਾਲ ਕਰ ਰਹੇ ਸਨ।
ਪੁਲਿਸ ਵੱਲੋਂ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
Posted By SonyGoyal