ਬਰਨਾਲਾ,03 ਮਈ (ਹਰਵਿੰਦਰ ਸਿੰਘ ਕਾਲਾ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਵਿਖੇ ਮਿਤੀ 03 ਮਈ ਨੂੰ ਤੀਜੀ ਤੋਂ ਪੰਜਵੀਂ ਜਮਾਤ ਲਈ ਅੰਗਰੇਜ਼ੀ ਪੇਪਰ ਰੀਡਿੰਗ ਮੁਕਾਬਲਾ ਅਤੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਲਈ ਅੰਗਰੇਜ਼ੀ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਗਿਆ।
ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਜੋਸ਼
ਅਤੇ ਉਤਸ਼ਾਹ ਨਾਲ ਹਿੱਸਾ ਲਿਆ।
ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੜ੍ਹਨ ਦੇ ਹੁਨਰ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ।
ਜੋ ਭਾਸ਼ਾ 'ਤੇ ਉਨ੍ਹਾਂ ਦੀ ਮਜ਼ਬੂਤ ਪਕੜ ਨੂੰ ਦਰਸਾਉਂਦਾ ਹੈ।
ਇਸ ਮੌਕੇ ਸਕੂਲ ਪ੍ਰਿੰਸੀਪਲ, ਡਾ. ਸੰਦੀਪ ਕੁਮਾਰ ਲੱਠ ਜੀ ਨੇ ਸਾਰੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਧ ਚੜ੍ਹ ਕੇ ਇਸ ਤਰਾਂ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
Posted By SonyGoyal