ਬਰਨਾਲਾ, 22 ਮਈ (ਹਰਵਿੰਦਰ ਸਿੰਘ ਕਾਲਾ)
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬੱਚਿਆਂ ਦੀ ਉਚੇਰੀ ਵਿੱਦਿਆ ਅਤੇ ਕੈਰੀਅਰ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਜਿਸ ਨੂੰ ਮੁੱਖ ਰੱਖਦੇ ਹੋਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਬੱਚਿਆਂ ਲਈ ਕੈਰੀਅਰ ਗਾਈਡੈਂਸ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਲਈ ਸ੍ਰੀ ਪ੍ਰਨਵ ਮਿਗਲਾਨੀ ਅਤੇ ਮਾਨਿਕ ਜੱਗੀ ਜੀ ਦੁਆਰਾ ਕੈਰੀਅਰ ਨਾਲ ਸਬੰਧਿਤ ਸਾਰੇ ਪ੍ਰਸ਼ਨਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਸੈਮੀਨਾਰ ਵਿੱਚ ਬੱਚਿਆਂ ਨੇ ਆਪਣੇ ਕੈਰੀਅਰ ਅਤੇ ਵਿਸ਼ਿਆਂ ਸਬੰਧੀ ਆਪਣੇ ਵੱਖ ਵੱਖ ਸਾਰੇ ਸਵਾਲਾਂ ਨੂੰ ਜਾਣਿਆ ਕਿ ਕਿਸ ਤਰ੍ਹਾਂ ਉਹ ਆਪਣੇ ਵੱਖ ਵੱਖ ਖੇਤਰਾਂ ਵਿੱਚ ਕਾਮਯਾਬ ਹੋ ਸਕਦੇ ਹਨ।
ਸਕੂਲ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਦੁਆਰਾ ਆਈਹੋਈ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਸੈਮੀਨਾਰ ਤੁਹਾਡੀ ਉਚੇਰੀ ਸਿੱਖਿਆ ਅਤੇ ਕੈਰੀਅਰ ਬਾਰੇ ਬਹੁਤ ਲਾਭਦਾਇਕ ਹੋਵੇਗਾ।
ਅੰਤ ਵਿੱਚ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀਵੱਲੋਂ ਆਈ ਹੋਈ ਟੀਮ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸਟੀ ਮੈਂਬਰ ,ਸਕੂਲ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਅਧਿਆਪਕ ਅਤੇ ਬੱਚੇ ਹਾਜਰ ਸਨ।
Posted By SonyGoyal