ਬਰਨਾਲਾ, 23 ਮਈ (ਹਰਵਿੰਦਰ ਸਿੰਘ ਕਾਲਾ)

ਬਰਨਾਲਾ ਜਿਲੇ ਦੇ ਜਿਹਨਾਂ ਵਿਦਿਆਰਥੀਆਂ ਨੇ ਸ਼ੈਸ਼ਨ 2024-25 ਦੀ ਪ੍ਰੀਖਿਆ ਦੌਰਾਨ 12ਵੀਂ ਕਲਾਸ 80 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਕੀਤੀ ਹੈ, ਉਹਨਾਂ ਸਾਰੇ ਵਿਦਿਆਰਥੀਆਂ ਦਾ 27 ਮਈ ਨੂੰ ਐੱਸ. ਐੱਸ.ਡੀ ਕਾਲਜ ਬਰਨਾਲਾ ਵੱਲੋਂ ਸਨਮਾਨ ਕੀਤਾ ਜਾਵੇਗਾ।

ਐੱਸ.ਡੀ ਸਭਾ (ਰਜਿ:) ਬਰਨਾਲਾ ਦੇ ਚੇਅਰਮੈਨ ਸ੍ਰੀ ਸ਼ਿਵਦਰਸਨ ਕੁਮਾਰ ਸ਼ਰਮਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ, ਕਿ ਇਹਨਾਂ ਵਿਦਿਆਰਥੀਆਂ ਦੇ ਨਾਲ ਉਹਨਾਂ ਦੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦਾ ਵੀ ਸਨਮਾਨ ਕੀਤਾ ਜਾਵੇਗਾ।

ਐਸ.ਡੀ ਸਭਾ ਬਰਨਾਲਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਦੱਸਿਆ ਕਿ ਐੱਸ.ਐੱਸ.ਡੀ ਕਾਲਜ ਵੱਲੋਂ ਇਹ ਉਪਰਾਲਾ ਦੂਸਰੀ ਵਾਰ ਕੀਤਾ ਜਾ ਰਿਹਾ ਹੈ।

ਪਿਛਲੇ ਸਾਲ ਵੀ 80 ਫੀਸਦੀ ਤੋਂ ਵੱਧ ਅੰਕਾਂ ਨਾਲ ਬਾਰਵੀਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਦੌਰਾਨ ਇਸ ਵਾਰ ਕੈਰੀਅਰ ਕੌਸਲਿੰਗ ਸ਼ੈਸ਼ਨ ਕਰਵਾਇਆ ਜਾਵੇਗਾ, ਜਿਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਕੈਰੀਅਰ ਸਬੰਧੀ ਵਿਸਥਾਰ ਪੂਰਕ ਗਾਇਡ ਕੀਤਾ ਜਾਵੇਗਾ।

ਇਸ ਸਬੰਧੀ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਨੇ ਦੱਸਿਆ ਕਿ 27 ਮਈ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਐੱਸ.ਐੱਸ.ਡੀ ਕਾਲਜ ਨੇੜੇ ਤਰਕਸੀਲ ਚੌਂਕ ਬਰਨਾਲਾ ਵਿਖੇ ਹੋਣ ਵਾਲੇ ਇਸ ਸਨਮਾਨ ਸਮਾਰੋਹ ਸਬੰਧੀ ਵਧੇਰੇ ਜਾਣਕਾਰੀ ਲਈ 94171-76081, 79731-70431, 94176-75902 ਅਤੇ 97810-68962 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

Posted By SonyGoyal

Leave a Reply

Your email address will not be published. Required fields are marked *