ਪਟਿਆਲਾ 25 ਮਈ ( ਜਥੇਦਾਰ ਸੁਖਜੀਤ ਸਿੰਘ ਬਘੌਰਾ)
ਰਣਜੀਤ ਸਿੰਘ ਗੌਹਰ ਜੀ ਸੇਵਾਵਾਂ ਤੁਰੰਤ ਬਹਾਲ ਕਰਨ ਦੀ ਲੋੜ ਜਥੇਦਾਰ ਸੁਖਜੀਤ ਸਿੰਘ ਬਘੌਰਾ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦੱਲ ਸਿਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਵਲੋਂ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਸਾਹਿਬ ਦੇ ਧਾਰਮਿਕ ਸਮਾਗਮਾਂ ਤੇ ਲੱਗੀ ਰੋਕ ਹਟਾਉਣ ਦਾ ਸਵਾਗਤ ਕਰਦੇ ਹੋਏ ਤੱਖਤ ਹਰਿਮੰਦਰ ਜੀ ਪਟਨਾ ਸਾਹਿਬ ਦੀ ਕਮੇਟੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਮੇਰ ਸਿੰਘ ਲਾਲੜੂ ਹਰਬੰਸ ਸਿੰਘ ਦਦਹੇੜਾ ਸੁਖਵੰਤ ਸਿੰਘ ਭੁੱਲਰ ਅਜੀਤਪਾਲ ਸਿੰਘ ਗੁਰਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ ਅਖੀਰ ਵਿੱਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਅਤੇ ਉਪਰੋਕਤ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਜੋ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਿੱਚ ਭਾਈ ਬਲਦੇਵ ਸਿੰਘ ਜੀ ਸ਼ਾਮਿਲ ਹੁੰਦੇ ਹਨ ਉਹਨਾਂ ਨੂੰ ਪੰਜ ਬਾਣੀਆਂ ਪਾਠ ਕੰਠ ਹੋਣ ਕਰਕੇ ਅਕਾਲ ਤਖਤ ਤੇ ਸੱਦਿਆ ਗਿਆ ਸੀ ਤੇ ਜਿਸ ਦੇ ਪ੍ਰਤੀ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦਾ ਪੁਤਲਾ ਫੂਕ ਕੇ ਸਿੱਖ ਦੇ ਹਿਰਦਿਆਂ ਤੇ ਬਹੁਤ ਡੂੰਘੀ ਸੱਟ ਮਾਰੀ ਹੈ ਇਸ ਲਈ ਅਸੀਂ ਇਸ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ ਅਖੀਰ ਵਿੱਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਇਸ ਵਕਤ ਭਾਜਪਾ ਦੇ ਕੁਝ ਪਿੱਠੂਜੋ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਚੱਲ ਕੇ ਗੁਰੂ ਘਰਾਂ ਦੇ ਵਿੱਚ ਦਖਲ ਅੰਦਾਜੀ ਕਰ ਰਹੇ ਹਨ ਜਿਵੇਂ ਕਿ ਤਖਤ ਹਰਿਮੰਦਰ ਜੀ ਪਟਨਾ ਸਾਹਿਬ ਸੱਚਖੰਡ ਸ੍ਰੀ ਹਜੂਰ ਸਾਹਿਬ ਅਤੇ ਹਰਿਆਣਾ ਦਿੱਲੀ ਕਮੇਟੀ ਨੂੰ ਆਪਣੇ ਹੱਥਾਂ ਵਿੱਚ ਲੈਣਾ ਇਹ ਬੰਦੂਕ ਦੂਜੇ ਮੋਢਿਆਂ ਤੇ ਧਰ ਕੇ ਚਲਾਉਣਾ ਇਹ ਬਰਦਾਸ਼ਤ ਨਹੀਂ ਕੀਤਾ ਜਾਵੇ ਗਾ ਅਤੇ ਸਿੱਖ ਕੌਮ ਨੂੰ ਵੀ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ
Posted By SonyGoyal