ਬਰਨਾਲਾ, 28 ਮਈ ( ਮਨਿੰਦਰ ਸਿੰਘ)
ਪੋਸਟਰ ਜਾਰੀ; ਵੱਖ ਵੱਖ ਥਾਈਂ ਕਰਾਏ ਜਾਗਰੂਕਤਾ ਸਮਾਗਮ ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕਰਮ ਅਧੀਨ “ਮਾਹਵਾਰੀ ਸਫਾਈ ਦਿਵਸ“ ਤਹਿਤ ਲੜਕੀਆਂ ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਸਿਹਤ ਸੰਸਥਾਵਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ।
ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕਰਨ ਸਮੇਂ ਦਿੱਤੀ ਗਈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ/ਨੋਡਲ ਅਫਸਰ ਅਤੇ ਡੀ ਐਮ ਸੀ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਲੜਕੀਆਂ ਅਤੇ ਔਰਤਾਂ ਨੂੰ ਮਾਹਵਾਰੀ ਤੋਂ ਘਬਰਾਉਣਾ ਨਹੀਂ ਚਾਹੀਦਾ।
ਮਾਹਵਾਰੀ ਦੌਰਾਨ ਬੱਚੇਦਾਨੀ ਵਿੱਚ ਵਾਧੂ ਟਿਸ਼ੂ ਲਾਈਨਿੰਗ ਅਤੇ ਅਪੂਰਨ ਅੰਡੇ ਖੂਨ ਰਾਹੀ ਬਾਹਰ ਨਿਕਲਦੇ ਹਨ।
ਮਾਹਵਾਰੀ ਦੇ ਪਹਿਲੇ ਦਿਨ ਤੋਂ ਅਗਲੀ ਮਾਹਵਾਰੀ ਦੇ ਖੂਨ ਵਹਿਣ ਦੇ ਪਹਿਲੇ ਦਿਨ ਦੇ ਵਿਚਕਾਰ ਦੇ ਸਮੇਂ ਨੂੰ ਮਾਹਵਾਰੀ ਚੱਕਰ ਕਿਹਾ ਜਾਂਦਾ ਹੈ।
ਓਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸਾਫ-ਸਫਾਈ ਰੱਖਣਾ, ਤਾਜ਼ੇ ਫਲ ਅਤੇ ਹਰੀਆਂ ਸਬਜ਼ੀਆਂ ਖਾਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਆਰ ਬੀ ਐੱਸ ਕੇ ਟੀਮਾਂ ਵਲੋਂ ਬਰਨਾਲਾ ਤੋਂ ਇਲਾਵਾ ਤਪਾ, ਧਨੌਲਾ, ਮਹਿਲ ਕਲਾਂ ਆਦਿ ਸਿਹਤ ਕੇਂਦਰਾਂ ਅਤੇ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਾਏ ਗਏ, ਜਿਨ੍ਹਾਂ ਰਾਹੀਂ ਔਰਤਾਂ ਨੂੰ ਮਾਹਵਾਰੀ ਸਬੰਧੀ ਗਲਤ ਧਾਰਨਾਵਾਂ ਬਾਰੇ ਸਹੀ ਤੱਥ ਦੱਸ ਕੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿੱਚ ਮੈਡਮ ਸੁਖਪਾਲ ਕੌਰ ਜ਼ਿਲ੍ਹਾ ਆਰ ਬੀ ਐਸ ਕੇ ਕੋਆਰਡੀਨੇਟਰ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਤੇ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ।