ਹਰੀਸ਼ ਗੋਇਲ, ਬਰਨਾਲਾ
01 ਨਵੰਬਰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਦੂਰਅੰਦੇਸੀ ਸੋਚ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ ਗੁਣਾਤਮਕ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਡੀਪੀਆਈ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਧੀਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰੀਨ ਬਨਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਨੋਡਲ ਅਫ਼ਸਰ ਕਮ ਸਹਾਇਕ ਡਾਇਰੈਕਟਰ ਦੀਪਕ ਕੁਮਾਰ ਕਾਂਸਲ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਕੂਲਾਂ ਨੂੰ ਆਧੁਨਿਕ ਲੀਹਾਂ ਉਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਵਿਦਿਆਰਥੀਆਂ ਨੂੰ ਗੁਣਾਤਮਕ ਅਤੇ ਸਮੇਂ ਦੇ ਹਾਣ ਦਾ ਉਸਾਰੂ ਵਿੱਦਿਅਕ ਮਾਹੌਲ ਦੇਣ ਨਾਲ ਉਨ੍ਹਾਂ ਦੇ ਪ੍ਰਤਿਭਾਸ਼ੀਲ ਕਲਾ ਕੌਸ਼ਲ ਵਿੱਚ ਹੋਰ ਨਿਖ਼ਾਰ ਆਵੇਗਾ। ਇਸ ਦੌਰਾਨ ਉਹਨਾਂ ਨੇ ਅਧਿਆਪਕ ਡਾਇਰੀਆਂ, ਅਧਿਆਪਕ ਹਾਜਰੀ ਰਜਿਸਟਰ, ਸਕੂਲ ਦਾ ਅਨੁਸਾਸ਼ਨ, ਗ੍ਰਾਂਟਸ, ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜ, ਅਧਿਆਪਕਾਂ ਦੁਆਰਾ ਬੱਚਿਆਂ ਨੂੰ ਕਰਵਾਇਆ ਗਿਆ ਕੰਮ, ਸਕੂਲ ਦੀ ਸਾਫ਼ ਸਫ਼ਾਈ , ਮਿਡ ਡੇ ਮੀਲ ਆਦਿ ਦਾ ਨਿਰੀਖਣ ਕੀਤਾ। ਮਿਸ਼ਨ ਸਮਰੱਥ ਸੰਬੰਧੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਪੜ੍ਹਾਈ ਵਿੱਚ ਕਮਜ਼ੋਰ ਬੱਚਿਆਂ ਲਈ ਬਹੁਤ ਲਾਹੇਵੰਦ ਹੋਵੇਗਾ। ਉਹਨਾਂ ਨਿਰੀਖਣ ਕੀਤੇ ਗਏ ਸਕੂਲਾਂ ਦੀ ਕਾਰਜਪ੍ਰਣਾਲੀ ਬਾਰੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰਾਂ ਬਰਜਿੰਦਰ ਪਾਲ ਸਿੰਘ ਅਤੇ ਵਸੁੰਧਰਾ ਕਪਿਲਾ ਦੀ ਅਗਵਾਈ ਹੇਠ ਸਕੂਲਾਂ ਵਿੱਚ ਪੜ੍ਹਾਈ ਅਤੇ ਵਿਕਾਸ ਕਾਰਜ ਵਧੀਆ ਚੱਲ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਵੋਤਮ ਕੰਮ ਕਰਨ ਵਾਲੇ ਵਿਦਿਆਰਥੀਆਂ, ਸਕੂਲ ਮੁੱਖੀਆਂ ਅਤੇ ਅਧਿਆਪਕ ਸਾਹਿਬਾਨ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ ਅਤੇ ਕਿਸੇ ਵੀ ਅਧਿਆਪਕ ਜਾਂ ਸਕੂਲ ਸਟਾਫ਼ ਦਾ ਕੋਈ ਵੀ ਯੋਗ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਕੋਆਰਡੀਨੇਟਰ ਕਮਲਜੀਤ ਸਿੰਘ, ਜ਼ਿਲ੍ਹਾ ਸਮਾਰਟ ਮੈਂਟਰ ਹੈਡਮਾਸਟਰ ਰਾਜੇਸ਼ ਕੁਮਾਰ ਗੋਇਲ ਹਾਜ਼ਿਰ ਰਹੇ।
Posted by Sony Goyal