ਸੋਨੀ ਗੋਇਲ, ਬਰਨਾਲਾ

ਮੁਹਿੰਮ ਤਹਿਤ ਪ੍ਰਾਇਮਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਬਣਾਉਣ ਅਤੇ ਲੋਕਾਂ ਨੂੰ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸਾ ਨਿਰਦੇਸਾਂ ਅਧੀਨ ਜਿਲ੍ਹਾ ਬਰਨਾਲਾ ਚ ਵਿਸਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 1ਨਵੰਬਰ ਤੋਂ 7 ਨਵੰਬਰ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਸਬੰਧੀ ਹਫਤੇ ਅਧੀਨ ਵੱਖ-ਵੱਖ ਗਤੀਵਿਧੀਆਂ ਕਰਕੇ ਵਿਸੇਸ ਮੁਹਿੰਮ ਚਲਾਈ ਗਈ ਹੈ , ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਕੀਤਾ ਗਿਆ। ਡਾ. ਔਲਖ ਨੇ ਦੱਸਿਆ ਕਿ ਇਸ ਸਾਲ ਦਿਵਸ ਨੂੰ “ ਪ੍ਰਇਮਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਕਰਨਾ “ ਵਿਸੇ ਅਧੀਨ ਮਨਾਇਆ ਜਾ ਰਿਹਾ ਹੈ। ਵਿਸੇਸ ਮੁਹਿੰਮ ਦੌਰਾਨ ਤੰਬਾਕੂ ਦੇ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸ ਦੀ ਆਦਤ ਨੂੰ ਛਡਵਾਉਣ ਵਿੱਚ ਮਦਦ ਕਰਨ ਦੀ ਸਹੁੰ ਚੁਕਵਾਈ ਗਈ। ਸੁਰਿੰਦਰ ਸਿੰਘ ਅਤੇ ਗੁਰਮੇਲ ਸਿੰਘ ਢਿੱਲੋਂ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਕੂਲ, ਕਾਲਜ , ਸਿਹਤ ਸੰਸਥਾਵਾਂ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇਗਾ ।

ਤੰਬਾਕੂ ਪਦਾਰਥਾਂ ਦੇ ਸੇਵਨ ਬਹੁਤ ਹੀ ਖਤਰਨਾਕ ਹੈ ਇਸ ਨਾਲ ਕੈਂਸਰ,ਟੀਬੀ, ਸਾਹ ਦੀਆਂਬਿਮਾਰੀਆਂ,ਬਲੱਡ ਪ੍ਰੈਸਰ ਅਤੇ ਹੋਰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਲੱਗ ਜਾਂਦੀਆਂ ਹਨ। ,ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ।

ਡਾ. ਵੰਦਨਾ ਭਾਂਵਰੀ ਜਿਲ੍ਹਾ ਡੈਂਟਲ ਹੈਲਥ ਅਫਸਰ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਦੰਦਾਂ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਸਮੇਂ ਕੁਲਦੀਪ ਸਿੰਘ ਮਾਨ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਵੱਲੋਂ ਤੰਬਾਕੂ ਕੰਟਰੋਲ ਐਕਟ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪ੍ਰੈਸ ਕਵਰੇਜ ਰਾਂਹੀ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *