ਯੂਨੀਵਿਜ਼ਨ ਨਿਊਜ਼ ਇੰਡੀਆ

ਐੱਸਏਐੱਸ ਨਗਰ : ਮੁਹਾਲੀ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ’ਵਾਂਟੇਡ ਸ਼ੂਟਰ’ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਇੱਕ ਸਾਥੀ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

6 ਨਵੰਬਰ ਨੂੰ ਤਿਉਹਾਰਾਂ ਦੇ ਸਮੇਂ ਦੌਰਾਨ ਵਿਸ਼ੇਸ਼ ਗਸ਼ਤ ਦੌਰਾਨ ਐੱਸਐੱਚਓ ਜ਼ੀਰਕਪੁਰ ਨੇ ਆਪਣੀ ਟੀਮ ਸਮੇਤ ਮਨਜੀਤ ਉਰਫ਼ ਗੁਰੀ ਨੂੰ ਵੀਆਈਪੀ ਰੋਡ, ਜ਼ੀਰਕਪੁਰ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ, ਉਸ ਦਾ ਇੱਕ ਹੋਰ ਸਾਥੀ ਗੁਰਪਾਲ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ ਸੀ।

ਪੁਲਿਸ ਪਾਰਟੀ ਵੱਲੋਂ ਕੀਤੀ ਜਵਾਬੀ ਗੋਲ਼ੀਬਾਰੀ ’ਚ ਗੁਰੀ ਨੂੰ ਗੋਲੀ ਲੱਗੀ ਸੀ ਅਤੇ ਉਸ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਸਨ।

ਗੁਰੀ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਮੂਲ ਦੇ ਲੋੜੀਂਦੇ ਅਪਰਾਧੀ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ ’ਤੇ ਉਸ ਨੇ ਆਪਣੇ ਸਾਥੀ ਗੁਰਪਾਲ ਸਮੇਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਪਾਸੋਂ ਪਿੰਡ ਦਦਰਾਣਾ, ਕਾਲਜ ਰੋਡ, ਡੇਰਾਬੱਸੀ ਤੋਂ 3 ਵਿਦੇਸ਼ੀ ਪਿਸਤੌਲਾਂ ਸਮੇਤ 30 ਕਾਰਤੂਸ ਹਾਸਲ ਕੀਤੇ ਸਨ।


ਐੱਸਐੱਸਪੀ ਨੇ ਦੱਸਿਆ ਕਿ ਗੁਰਪਾਲ ਨੂੰ ਫੜਨ ਲਈ ਐੱਸਏਐੱਸ ਨਗਰ ਪੁਲਿਸ ਵੱਲੋਂ ਇੱਕ ਵਿਸ਼ੇਸ਼ ਅਪਰੇਸ਼ਨ ਹੰਟ ਸ਼ੁਰੂ ਕੀਤਾ ਗਿਆ ਸੀ।

ਪੁਲਿਸ ਵੱਲੋਂ ਇਸ ਦੌਰਾਨ ਮਨੁੱਖੀ/ਤਕਨੀਕੀ ਇਨਪੁਟਸ ’ਤੇ ਕੰਮ ਕਰਦੇ ਹੋਏ, ਲੋੜੀਂਦੇ ਸ਼ੂਟਰ ਗੁਰਪਾਲ ਸਿੰਘ ਨੂੰ ਅੱਜ ਤੜਕੇ ਪਿੰਡ ਰਣਖੰਡੀ, ਜ਼ਿਲ੍ਹਾ ਸਹਾਰਨਪੁਰ (ਯੂਪੀ) ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿੱਥੇ ਉਸ ਨੂੰ ਉਸ ਦੇ ਹੈਂਡਲਰਾਂ ਦੁਆਰਾ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।

ਐੱਸਐੱਸਪੀ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ .30 ਕੈਲੀਬਰ, ਚੀਨੀ ਪਿਸਤੌਲ ਅਤੇ 5 ਕਾਰਤੂਸ ਬਰਾਮਦ ਕੀਤੇ ਗਏ ਹਨ।

Posted By SonyGoyal

Leave a Reply

Your email address will not be published. Required fields are marked *