ਸੰਗਰੂਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਧੂਰੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ-ਨਾਲ ਘਰ-ਘਰ ਆਟਾ-ਦਾਲ ਸਕੀਮ ਦੀ ਵੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਤੀਰਥ ਯਾਤਰਾ ਤੇ ਘਰ-ਘਰ ਆਟਾ-ਦਾਲ ਸਕੀਮ ਸ਼ੁਰੂ – ਸੀਐੱਮ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਲਈ ਦੋ ਸਕੀਮਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਘਰ-ਘਰ ਆਟਾ ਦਾਲ ਯੋਜਨਾ (ਆਟਾ ਦਾਲ ਯੋਜਨਾ) ਅੱਜ ਸ਼ੁਰੂ ਕਰ ਦਿੱਤੀ ਗਈ ਹੈ।
ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਹੈ ।
ਇਸੇ ਸੁਨੇਹੇ ‘ਤੇ ਚੱਲਦਿਆਂ ਇਹ ਸਕੀਮਾਂ ਹਰ ਵਿਅਕਤੀ ਲਈ ਬਿਨਾਂ ਕਿਸੇ ਭੇਦਭਾਵ ਦੇ ਸ਼ੁਰੂ ਕੀਤੀਆਂ ਗਈਆਂ ਹਨ। ਆਟਾ-ਦਾਲ ਸਕੀਮ ਤਹਿਤ ਲਾਭਪਾਤਰੀਆਂ ਦੇ ਘਰਾਂ ਤੱਕ ਆਟਾ ਪਹੁੰਚਾਇਆ ਜਾਵੇਗਾ।
ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸਾਰਿਆਂ ਨੂੰ ਦੇਖਣਾ ਚਾਹੀਦਾ ਹੈ-ਭਗਵੰਤ ਮਾਨ
ਟਰੇਨ ‘ਚ ਮੈਡੀਕਲ ਅਤੇ ਹੋਰ ਹਰ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਸਿਆਸਤ ਦਾ ਧੁਰਾ ਬਣੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 28 ਨਵੰਬਰ ਤੋਂ ਸ਼ੁਰੂ ਹੋਵੇਗਾ।
ਹਰ ਪੰਜਾਬ ਵਾਸੀ ਨੂੰ ਇਹ ਇਜਲਾਸ ਜ਼ਰੂਰ ਦੇਖਣਾ ਚਾਹੀਦਾ ਹੈ ਕਿ ਕੀ ਤੁਹਾਡਾ ਚੁਣਿਆ ਹੋਇਆ ਨੁਮਾਇੰਦਾ ਤੁਹਾਡੇ ਇਲਾਕੇ ਨਾਲ ਸਬੰਧਤ ਮੁੱਦੇ ਵਿਧਾਨ ਸਭਾ ਵਿੱਚ ਉਠਾ ਰਿਹਾ ਹੈ ਜਾਂ ਨਹੀਂ।
ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਉਦਘਾਟਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਇਹ ਸਕੀਮ ਪਿਛਲੇ ਤਿੰਨ-ਚਾਰ ਸਾਲਾਂ ਤੋਂ ਚੱਲ ਰਹੀ ਹੈ।
ਜਿਸ ਦੀ ਸ਼ੁਰੂਆਤ ਅੱਜ ਪੰਜਾਬ ਵਿੱਚ ਵੀ ਹੋ ਗਈ ਹੈ।
ਪੰਜਾਬ ਤੋਂ ਤੀਰਥ ਸਥਾਨਾਂ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਤੰਦਰੁਸਤੀ ਲਈ ਅਰਦਾਸ ਕਰਨ ਦੇ ਨਾਲ-ਨਾਲ ਆਮ ਆਦਮੀ ਪਾਰਟੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੀ ਖੁਸ਼ਹਾਲੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਅਰਦਾਸ ਵੀ ਕਰਨੀ ਚਾਹੀਦੀ ਹੈ।
Posted By SonyGoyal